ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਚੁੱਕਿਆ ਵੱਡਾ ਕਦਮ, ਪੜ੍ਹੋ ਵੇਰਵਾ

ਚੰਡੀਗੜ੍ਹ, 12 ਅਕਤੂਬਰ 2024 – ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ 2 ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੱਕ ਹਰਾਜ, ਤਹਿਸੀਲ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਗ੍ਰਾਮ ਪੰਚਾਇਤ ਠੀਕਰੀਵਾਲ, ਬਲਾਕ ਢਿਲਵਾਂ, ਜ਼ਿਲ੍ਹਾ ਕਪੂਰਥਲਾ ਲਈ ਚੋਣ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਗ੍ਰਾਮ ਪੰਚਾਇਤਾਂ ਦੀਆਂ ਨਵੀਆਂ ਚੋਣਾਂ ਦਾ ਐਲਾਨ ਮੌਜੂਦਾ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਬਾਅਦ ਕਮਿਸ਼ਨ ਵੱਲੋਂ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਨਾਇਬ ਸੈਣੀ ਇਸ ਦਿਨ ਚੁੱਕਣਗੇ ਹਰਿਆਣਾ ਦੇ CM ਵੱਜੋਂ ਅਹੁਦੇ ਦੀ ਸਹੁੰ, PM ਮੋਦੀ ਸਣੇ ਇਹ ਲੀਡਰ ਰਹਿਣਗੇ ਮੌਜੂਦ