ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ

ਚੰਡੀਗੜ੍ਹ, 16 ਅਕਤੂਬਰ, 2024: ਭਾਰਤੀ ਚੋਣ ਕਮਿਸ਼ਨ ਵਲੋਂ ਵੱਖ-ਵੱਖ ਹੁਕਮਾਂ ਤਹਿਤ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਸਮਾਂ ਹੱਦ ਅੰਦਰ ਆਪਣੇ ਚੋਣ ਖ਼ਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ, ਜਿਸ ਕਾਰਨ ਅਗਲੇ 3 ਸਾਲਾਂ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ‘ਚੋਂ 3 ਸੰਗਰੂਰ ਜ਼ਿਲ੍ਹੇ ਦੇ ਹਨ ਅਤੇ 1-1 ਉਮੀਦਵਾਰ ਮਾਨਸਾ ਅਤੇ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ, ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸਭਾ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫ਼ਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ ਵਿਧਾਨ ਸਭਾ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ SE, XEN, DCFA ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

ਪਟਿਆਲਾ ਜ਼ਿਲ੍ਹੇ ‘ਚ 1022 ਗ੍ਰਾਮ ਪੰਚਾਇਤਾਂ ਦੀ ਚੋਣ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ