ਮੋਹਾਲੀ ‘ਚ ਔਰਤ ਤੋਂ ਢਾਈ ਤੋਲੇ ਦੀ ਚੇਨ ਖੋਹੀ: ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ

ਮੋਹਾਲੀ, 17 ਅਕਤੂਬਰ 2024 – ਮੋਹਾਲੀ ‘ਚ ਇਕ ਔਰਤ ਕੋਲੋਂ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਔਰਤ ਦੀ ਢਾਈ ਤੋਲੇ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਿਆ। ਘਟਨਾ ਦੀ ਸੀਸੀਟੀਵੀ ਵੀਡੀਓ ਵਾਇਰਲ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਹਾਲੇ ਤੱਕ ਮੁਲਜ਼ਮ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਫਿਲਹਾਲ ਪੁਲਸ ਦੀਆਂ ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ।

ਇਹ ਘਟਨਾ ਮੁਹਾਲੀ ਦੇ ਫੇਜ਼-3ਏ ਵਿੱਚ ਵਾਪਰੀ ਹੈ। ਇੱਕ ਐਨਆਰਆਈ ਔਰਤ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਈ ਹੋਈ ਸੀ। ਜਦੋਂ ਉਹ 12 ਅਕਤੂਬਰ ਦੀ ਸ਼ਾਮ ਨੂੰ ਖਰੀਦਦਾਰੀ ਕਰਨ ਆਈ ਸੀ। ਅਚਾਨਕ ਪਿੱਛੇ ਤੋਂ ਆਏ ਚੋਰ ਨੇ ਔਰਤ ਦੀ ਸੋਨੇ ਦੀ ਚੇਨ ਖੋਹ ਲਈ ਅਤੇ ਫਰਾਰ ਹੋ ਗਿਆ। ਇਸ ਦੌਰਾਨ ਔਰਤ ਕਾਫੀ ਡਰੀ ਹੋਈ ਸੀ। ਪੀੜਤ ਦੇ ਨਾਲ ਇਕ ਹੋਰ ਔਰਤ ਵੀ ਸੀ। ਹਾਲਾਂਕਿ ਮੁਲਜ਼ਮ ਦੇ ਚਿਹਰੇ ਦੀ ਪਛਾਣ ਨਹੀਂ ਹੋ ਸਕੀ ਹੈ। ਪੂਰੀ ਘਟਨਾ ਕੈਮਰੇ ‘ਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਨਹੀਂ ਕੀਤੀ ਹੈ।

ਸਮਾਜ ਸੇਵਕ ਅਤੁਲ ਸ਼ਰਮਾ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਦਿਨ ਸ਼ੁਰੂ ਹੋ ਗਏ ਹਨ। ਅਜਿਹੇ ਵਿੱਚ ਪੁਲਿਸ ਨੂੰ ਵਿਸ਼ੇਸ਼ ਨਾਕੇ ਲਗਾਉਣੇ ਚਾਹੀਦੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੋਹਾਲੀ ਵਿੱਚ ਅਪਰਾਧਿਕ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ। ਜ਼ੀਰਕਪੁਰ ‘ਚ ਸੋਮਵਾਰ ਨੂੰ ਇਕ ਜਿਊਲਰ ਨੂੰ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਮੁਲਜ਼ਮ ਮਹਿਲਾ ਦੁਕਾਨਦਾਰ ਤੋਂ ਕੱਪੜੇ ਦੇਖਣ ਦੇ ਬਹਾਨੇ ਗਹਿਣੇ ਲੁੱਟ ਕੇ ਫਰਾਰ ਹੋ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਸਜੀਪੀਸੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ

ਪਿੰਡ ਪੰਜਗਰਾਈਂ ਕਲਾਂ ਦੀ ਪਹਿਲੀ ਧੀ ਜੱਜ ਬਣੀ