ਮਲੇਰਕੋਟਲਾ, 19 ਅਕਤੂਬਰ 2024 ——– ਪੰਜਾਬ ਦੇ ਇਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਸ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਬੱਸ ਇਥੇ ਡੂੰਗੀ ਖੱਡ ਵਿਚ ਜਾ ਡਿੱਗੀ।
ਬੱਚਿਆਂ ਸਣੇ 48 ਲੋਕ ਬੱਸ ‘ਚ ਸਵਾਰ ਸਨ। ਇਹ ਹਾਦਸਾ ਪੰਚਕੂਲਾ ਦੇ ਟਿੱਕਰਤਾਲ ਨੇੜੇ ਵਾਪਰਿਆ। ਜ਼ਖਮੀ ਬੱਚਿਆਂ ਨੂੰ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਸੈਕਟਰ 6 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਬੱਚੇ ਮਲੇਰਕੋਟਲਾ ਤੋਂ ਪੰਚਕੂਲਾ ਘੁੰਮਣ ਆਏ ਸਨ।
ਜਾਣਕਾਰੀ ਮੁਤਾਬਕ ਸਕੂਲ ਬੱਸ ਦਾ ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ। ਇਸ ਦੌਰਾਨ ਮੋਰਨੀ, ਟਿੱਕਰ ਤਾਲ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਟੋਏ ਵਿੱਚ ਪਲਟ ਗਈ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋਏ ਹਨ।

