ਕਰਵਾ ਚੌਥ ਦੀ ਰਾਤ ਪਿਓ-ਪੁੱਤ ਦਾ ਕਤਲ: 2 ਬੱਚਿਆਂ ਨੂੰ ਵੀ ਲੱਗੀਆਂ ਗੋਲੀਆਂ

ਹੁਸ਼ਿਆਰਪੁਰ, 21 ਅਕਤੂਬਰ 2024 – ਹੁਸ਼ਿਆਰਪੁਰ ‘ਚ ਬੀਤੇ ਦਿਨ 20 ਅਕਤੂਬਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਪਿਓ-ਪੁੱਤ ਹਸਪਤਾਲ ‘ਚ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਪਹੁੰਚੇ ਸਨ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕਾਂ ਦੀ ਪਛਾਣ ਅਮਰਜੀਤ (37) ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ (60) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਵਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਭੁੱਲੋਵਾਲ ਦੇ ਡੀਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਹੋਇਆ ਹੈ। ਅਸੀਂ ਕੇਸ ਦਰਜ ਕਰ ਰਹੇ ਹਾਂ। 2 ਲੋਕਾਂ ਦੀ ਮੌਤ ਹੋ ਗਈ ਹੈ, 2 ਬੱਚੇ ਜ਼ਖਮੀ ਹੋਏ ਹਨ। ਫਿਲਹਾਲ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਪੰਚੀ ਨੂੰ ਲੈ ਕੇ ਉਨ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਕਿਸੇ ਹੋਰ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਰੰਜਿਸ਼ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ‘ਚ ਬਜ਼ੁਰਗ NRI ਦੀ ਸ਼ੱਕੀ ਹਾਲਾਤਾਂ ‘ਚ ਮੌਤ: Omaxe Residency ਦੀ 13ਵੀਂ ਮੰਜ਼ਿਲ ਤੋਂ ਡਿੱਗਿਆ

AAP ਆਗੂ ਦੇ ਘਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਚੱਲੀ ਗੋਲੀ, ਮੌਜੂਦਾ ਸਰਪੰਚ ਜ਼ਖਮੀ