- ਮੁੱਖ ਮੰਤਰੀ ਪਟਿਆਲਾ ਵਿਖੇ ਲਹਿਰਾਉਣਗੇ ਝੰਡਾ
ਚੰਡੀਗੜ੍ਹ, 12 ਜਨਵਰੀ 2021 – ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ ਜਿਥੇ ਗਵਰਨਰ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸਬੀਐਸ ਨਗਰ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿਚ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਰੋਪੜ ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਮੁਕਤਸਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਬਠਿੰਡਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤਰਨ ਤਾਰਨ ਵਿਖੇ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਜਲੰਧਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਮੋਗਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਕਪੂਰਥਲਾ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੰਮਿ੍ਰਤਸਰ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸੰਗਰੂਰ, ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਗੁਰਦਾਸਪੁਰ ਵਿਖੇ, ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਲੁਧਿਆਣਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਬਰਨਾਲਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਮਾਨਸਾ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਫਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।