ਜਸਪਾਲ ਕਤਲ ਕਾਂਡ ਦਾ ਮੁੱਖ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ, ਹੁਣ ਤੱਕ 5 ਦੀ ਹੋਈ ਗ੍ਰਿਫਤਾਰੀ

ਜਲੰਧਰ, 24 ਅਕਤੂਬਰ 2024 – ਜਸਪਾਲ ਸਿੰਘ ਉਰਫ਼ ਸ਼ਾਲੂ ਦੀ ਕਰੀਬ ਇੱਕ ਮਹੀਨਾ ਪਹਿਲਾਂ ਭੋਗਪੁਰ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਮੁੱਖ ਮੁਲਜ਼ਮ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ 5 ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਦਿਹਾਤੀ ਦੇ ਐਸਐਸਪੀ ਹਰਕੰਵਲ ਸਿੰਘ ਖੱਖ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਸਬੰਧੀ ਖੁਲਾਸੇ ਕਰ ਸਕਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਜਲੰਧਰ ਦੇਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਦੋਸ਼ੀ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਹੋਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਸਾਰੇ ਹਥਿਆਰ ਬਿਹਾਰ ਤੋਂ ਲਿਆਏ ਸਨ।

ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲੀਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੇ ਸਾਬਕਾ MLA ਸਤਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ

ਜ਼ਿਮਨੀ ਚੋਣਾਂ: ਆਪ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ