ਚੰਡੀਗੜ੍ਹ, 26 ਅਕਤੂਬਰ 2024 – ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਪਾਜ਼ੀਟਿਵ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਸਮੇਂ ਗੁਰਮੀਤ ਸਿੰਘ ਮੀਤ ਹੇਅਰ ਬੈੱਡ ਰੈਸਟ ‘ਤੇ ਹਨ। ਉਨ੍ਹਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।
ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ- ਮੈਂ ਡੇਂਗੂ ਪਾਜ਼ੀਟਿਵ ਹੋਣ ਕਾਰਨ ਪਿਛਲੇ ਇਕ ਹਫਤੇ ਤੋਂ ਹਸਪਤਾਲ ‘ਚ ਭਰਤੀ ਹਾਂ। ਮੈਂ ਬਰਨਾਲਾ ਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਜ਼ਿਮਨੀ ਚੋਣ ਲਈ ਸਾਡੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਠੀਕ ਹੋਣ ਤੋਂ ਬਾਅਦ ਮੈਂ ਜਲਦੀ ਹੀ ਚੋਣ ਪ੍ਰਚਾਰ ‘ਚ ਸ਼ਾਮਲ ਹੋਵਾਂਗਾ।