ਭਗਵੰਤ ਮਾਨ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਚੰਡੀਗੜ੍ਹ, 27 ਅਕਤੂਬਰ 2024 – ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਨਾ ਹੋਣ ਤੋਂ ਦੁਖੀ ਕਿਸਾਨ ਪੰਜਾਬ ਦੀਆਂ ਵੱਖ ਵੱਖ ਸੜਕਾਂ ਮੱਲ ਕੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਦੂਜੇ ਪਾਸੇ, ਕਿਸਾਨਾਂ ਦੇ ਇਸ ਪ੍ਰਦਰਸ਼ਨ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ, ਉਹ ਹਰ ਗੱਲ ‘ਤੇ ਹਾਈਵੇ ਨਾ ਰੋਕਣ, ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਮਾਨ ਨੇ ਕਿਹਾ ਕਿ, ਹਾਈਵੇ ਰੋਕਣ ਨਾਲ ਸਟੇਟ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਸਾਨ ਯੂਨੀਅਨ ਨੂੰ ਇਹ ਵੀ ਨਸੀਹਤ ਦਿੱਤੀ ਕਿ ਕਿਸੇ ਵੀ ਚੀਜ ਦੀ ਬਹੁਤਾਤ ਮਾੜੀ ਹੁੰਦੀ ਹੈ ਅਤੇ ਲਗਭਗ ਹਰ ਰੋਜ਼ ਬਿਨਾਂ ਕਿਸੇ ਕਾਰਨ ਸੜਕ ਜਾਮ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਹਨ ਅਤੇ ਮਿਲਰਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਉਠਾਏ ਜਾ ਰਹੇ ਹਨ, ਜਿਸ ਸਦਕਾ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਜ਼ਨ ਦੇ ਚਲਦਿਆਂ ਲੋਕਾਂ ਦੀ ਅਸੁਵਿਧਾ ਦਾ ਕਾਰਨ ਬਣ ਰਿਹਾ ਅੰਦੋਲਨ ਜਾਇਜ਼ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜੂਨ 2025 ਤੱਕ ਮਿੱਲ ਮਾਲਕਾਂ ਦੀ ਉਪਜ ਦੀ ਚੁਕਾਈ ਨਹੀਂ ਕੀਤੀ ਤਾਂ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੀਲਾ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਮਾਨ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ DAP ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਬੰਦ: ਕਿਸਾਨਾਂ ਨੇ ਕਿਹਾ- ਲਿਫਟਿੰਗ ਸ਼ੁਰੂ ਹੋਣ ਤੱਕ ਨਹੀਂ ਖੁੱਲ੍ਹਣਗੀਆਂ ਸੜਕਾਂ