ਪੁਲਿਸ ਨੇ ਮੁੰਡੇ-ਕੁੜੀਆਂ ਨੂੰ ਰੰਗਰਲੀਆਂ ਮਨਾਉਂਦੇ ਇਤਰਾਜ਼ਯੋਗ ਹਾਲਾਤ ‘ਚ ਫੜ੍ਹਿਆ

ਰੂਪਨਗਰ, 7 ਨਵੰਬਰ 2024 – ਸਦਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਅਚਾਨਕ ਛਾਪਾਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 2 ਹੋਟਲਾਂ ਵਿਚੋਂ 10 ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ ਵਿਚ ਨੂੰ ਕਾਬੂ ਕੀਤਾ ਹੈ। ਸਦਰ ਪੁਲਸ ਨੇ 3 ਵਿਅਕਤੀਆਂ ਵਿਰੁੱਧ ਐੱਫ਼. ਆਈ. ਆਰ. ਦਰਜ ਕਰ ਲਈ ਹੈ ਅਤੇ ਬਾਕੀ ਵਿਰੁੱਧ ਜਾਂਚ ਚੱਲ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ਦੇ ਪਿੰਡ ਖੁਆਸਪੁਰਾ ਲਾਗੇ ਹਾਈਵੇਅ ’ਤੇ ਸਦਰ ਪੁਲਸ ਨੇ ਇਕ ਗੁਪਤਾ ਸੂਚਨਾ ਮਿਲਣ ’ਤੇ ਦੋ ਹੋਟਲਾਂ ਵਿਚ ਅਚਾਨਕ ਛਾਪਾ ਮਾਰਿਆ, ਜਿੱਥੋਂ 10 ਮੁੰਡੇ ਅਤੇ ਕੁੜੀਆਂ ਇਤਰਾਜ਼ਯੋਗ ਹਾਲਤ ’ਚ ਬਰਾਮਦ ਕਰ ਲਏ ਹਨ। ਐੱਚ. ਐੱਚ. ਓ. ਥਾਣਾ ਸਦਰ ਸਦਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਹੁਣ ਤੱਕ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਜਦਕਿ ਕੁੜੀਆਂ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਹੈ ਅਤੇ ਡਾਕਟਰੀ ਰਿਪੋਰਟ ਆਉਣ ਮਗਰੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਾਫ਼ੀ ਸਮੇਂ ਤੋਂ ਰੂਪਨਗਰ-ਨੰਗਲ ਹਾਈਵੇਅ ’ਤੇ ਚੱਲ ਰਹੇ ਕੁਝ ਹੋਟਲਾਂ ’ਚ ਜਿਸਮਫ਼ਰੋਸ਼ੀ ਦਾ ਧੰਦਾ ਕਰਨ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਪਰ ਬੀਤੇ ਦਿਨ ਠੋਸ ਜਾਣਕਾਰੀ ਮਗਰੋਂ ਪੁਲਸ ਟੀਮਾਂ ਨੇ ਮੌਕੇ ’ਤੇ ਜਾ ਕੇ ਛਾਪੇਮਾਰੀ ਕੀਤੀ ਅਤੇ ਸਫ਼ਲਤਾ ਪ੍ਰਾਪਤ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਆਸਟ੍ਰੇਲੀਆ ‘ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ, ਪ੍ਰਧਾਨ ਮੰਤਰੀ ਨੇ ਜਾਰੀ ਕੀਤੇ ਆਦੇਸ਼