ਜੋਗਾ ਸਿੰਘ ਦੀ DSP ਡੇਰਾ ਬਾਬਾ ਨਾਨਕ ਵਜੋਂ ਹੋਈ ਤਾਇਨਾਤੀ

ਗੁਰਦਾਸਪੁਰ, 13 ਨਵੰਬਰ, 2024: ਭਾਰਤੀ ਚੋਣ ਕਮਿਸ਼ਨ ਵਲੋਂ ਬਤੋਰ ਡੀਐਸਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਜੋਗਾ ਸਿੰਘ, 345/ਬੀਆਰ ਨੂੰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜੋਗਾ ਸਿੰਘ ਡੇਰਾ ਬਾਬਾ ਨਾਨਕ ਵਿਖੇ ਤੈਨਾਤੀ ਤੋਂ ਪਹਿਲਾਂ ਮੁੱਖ ਦਫ਼ਤਰ ਕਪੂਰਥਲਾ ਵਿਖੇ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਰਹੇ ਸਨ।

ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਡੇਰਾ ਬਾਬਾ ਨਾਨਕ ਹਲਕੇ ਤੋਂ ਹਟਾਉਣ ਦੇ ਨਿਰਦੇਸ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਅਹੁਦੇ ਤੇ ਡੀਐਸਪੀ ਜੋਗਾ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 13-11-2024

ਸਰਪੰਚਾਂ ਤੋਂ ਬਾਅਦ ਹੁਣ ਪੰਚਾਇਤਾਂ ਦੇ ਨਵੇਂ ਬਣੇ ਪੰਚਾਂ ਨੂੰ ਇਸ ਦਿਨ ਚੁਕਾਈ ਜਾਵੇਗੀ ਸਹੁੰ, ਨੋਟੀਫਿਕੇਸ਼ਨ ਜਾਰੀ