ਸੁਲਤਾਨਪੁਰ ਲੋਧੀ 15 ਨਵੰਬਰ 2024 – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਯੂਥ ਅਕਾਲ਼ੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਗਵਾਈ ਹੇਠ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਇਸ ਦਸਤਾਰ ਮੁਹਿੰਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਗਿਆ।
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਦੱਸਿਆ ਕਿ ਦਸਤਾਰਾਂ ਦਾ ਇਹ ਲੰਗਰ ਯੂਥ ਅਕਾਲੀ ਦਲ ਵੱਲੋਂ ਚਲਾਈ ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਦੇ ਤਹਿਤ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਮੁਹਿੰਮ ਯੂਥ ਅਕਾਲੀ ਦਲ ਵੱਲੋਂ ਆਰੰਭ ਕੀਤੀ ਗਈ ਹੈ। ਤਾਂ ਜੋ ਨੌਜਵਾਨਾਂ ਵਿੱਚ ਦਸਤਾਰ ਬੰਨਣ ਸਬੰਧੀ ਚੇਤੰਨਤਾ ਲਿਆਂਦੀ ਜਾ ਸਕੇ ਅਤੇ ਉਹਨਾਂ ਨੂੰ ਆਪਣੀ ਕੌਮੀ ਪਛਾਣ ਨਾਲ ਜੋੜਿਆ ਜਾ ਸਕੇ।
ਉਹਨਾਂ ਕਿਹਾ ਕਿ ਦਸਤਾਰ ਸਾਡੀ ਕੌਮ ਦੀ ਸਿਰਫ ਪਛਾਣ ਹੀ ਨਹੀਂ ਹੈ ਸਗੋਂ ਇਹ ਸਾਡੀ ਸ਼ਾਨ ਹੈ ਅਤੇ ਆਪਣੇ ਧਰਮ ਪ੍ਰਤੀ ਆਤਮ ਸਮਰਪਣ ਦਾ ਪ੍ਰਤੀਕ ਹੈ ਅਤੇ ਯੋਧਿਆਂ ਦਾ ਪਹਿਰਾਵਾ ਹੈ। ਉਹਨਾਂ ਕਿਹਾ ਕਿ ਦਸਤਾਰ ਸਾਨੂੰ ਸਾਡੇ ਵਿਰਸੇ, ਧਰਮ ਅਤੇ ਅਧਿਆਤਮ ਨਾਲ ਜੋੜਦੀ ਹੈ ਜਿਸ ਉੱਤੇ ਸਾਨੂੰ ਸਦਾ ਮਾਣ ਹੈ ਅਤੇ ਰਹੇਗਾ। ਉਹਨਾਂ ਨੇ ਇਸ ਲੰਗਰ ਨੂੰ ਸਫਲ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਨਾਲ ਜੁੜ ਕੇ ਇਸ ਮੁਹਿੰਮ ਨੂੰ ਮਜਬੂਤ ਕਰਨ ਦੀ ਬੇਨਤੀ ਵੀ ਕੀਤੀ ਹੈ ਇਸ ਦਸਤਾਰ ਮੁਹਿੰਮ ਦੀ ਸ਼ੁਰੂਆਤ ਖੁਦ ਯੂਥ ਅਕਾਲੀ ਦਲ ਪ੍ਰਧਾਨ ਨੇ ਦਸਤਾਰ ਬੰਨ ਕੇ ਕੀਤੀ। ਇਸਮਿਕ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਸਤਨਾਮ ਸਿੰਘ, ਐਸਜੀਪੀਸੀ ਦੇ ਮੈਂਬਰ ਜਰਨੈਲ ਸਿੰਘ ਡੋਗਰਾਵਾਲ, ਗੁਰਪ੍ਰੀਤ ਸਿੰਘ ਫੱਤੂਢੀਗਾ, ਕੁਲਦੀਪ ਸਿੰਘ ਬੁੱਲੇ, ਸਾਬਕਾ ਮੈਨੇਜਰ ਜਰਨੈਲ ਸਿੰਘ ਬੁਲੇ, ਸੁਖਦੇਵ ਸਿੰਘ ਨਾਨਕਪੁਰ, ਦਰਬਾਰਾ ਸਿੰਘ ਵਿਰਦੀ ਆਦਿ ਹਾਜ਼ਰ ਸਨ।