ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: ਚੰਡੀਗੜ੍ਹ ਵੀ ਰੈੱਡ ਜ਼ੋਨ ਵਿੱਚ, ਮੰਡੀ ਗੋਬਿੰਦਗੜ੍ਹ ਦਾ AQI ਸਭ ਤੋਂ ਵੱਧ

ਚੰਡੀਗੜ੍ਹ, 16 ਨਵੰਬਰ 2024 – ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਵੀ ਆਮ ਨਾਲੋਂ ਠੰਢਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।

ਇਸ ਦੇ ਨਾਲ ਹੀ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।

ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਸਰਗਰਮ ਚੱਕਰਵਾਤ ਸ਼ਾਂਤ ਹੋ ਗਿਆ ਹੈ। ਪਰ ਪੱਛਮੀ ਗੜਬੜੀ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਤਾਪਮਾਨ ਆਮ ਵਾਂਗ ਪਹੁੰਚ ਜਾਵੇਗਾ।

ਪੰਜਾਬ-ਚੰਡੀਗੜ੍ਹ ਦੀਆਂ ਹਵਾਵਾਂ ਨੂੰ ਖਰਾਬ ਹੋਏ ਤਕਰੀਬਨ ਦੋ ਮਹੀਨੇ ਹੋ ਗਏ ਹਨ। ਇਸ ਦੇ ਨਾਲ ਹੀ ਆਉਣ ਵਾਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ, ਚੰਡੀਗੜ੍ਹ ਦਾ AQI 369 ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ 475 ਦੇ ਅੰਕੜੇ ਨੂੰ ਛੂਹ ਗਿਆ।

ਇਸੇ ਤਰ੍ਹਾਂ ਅੰਮ੍ਰਿਤਸਰ ਦਾ AQI 249 ਅਤੇ ਮੰਡੀ ਗੋਬਿੰਦਗੜ੍ਹ ਦਾ AQI 205 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਦਾ AQI 200 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਬੇ ਹਾਈ ਕੋਰਟ ਨੇ ਕਿਹਾ – ਨਾਬਾਲਗ ਪਤਨੀ ਨਾਲ ਸਬੰਧ ਬਣਾਉਣਾ ਵੀ ਬਲਾਤਕਾਰ ਹੈ: ਦੋਸ਼ੀ ਦੀ 10 ਸਾਲ ਦੀ ਸਜ਼ਾ ਬਰਕਰਾਰ

ਬਿਜਨੌਰ ‘ਚ ਸੜਕ ਹਾਦਸੇ ‘ਚ ਲਾੜੇ-ਲਾੜੀ ਸਮੇਤ 7 ਦੀ ਮੌਤ