ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਚਰਨਜੀਤ ਚੰਨੀ ਨੂੰ ਨੋਟਿਸ ਜਾਰੀ ਕਰ ਕੀਤਾ ਤਲਬ

  • ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ

ਚੰਡੀਗੜ੍ਹ, 19 ਨਵੰਬਰ 2024 – ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

ਗਿੱਦੜਬਾਹਾ ਸੀਟ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪ੍ਰਚਾਰ ਦੌਰਾਨ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸੁਣਾਈ ਗਈ ਕਹਾਣੀ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਚੰਨੀ ਨੇ ਕਿਹਾ ਕਿ ਜੱਟ ਦੀਆਂ ਦੋ ਪਤਨੀਆਂ ਹਨ। ਦੋਵੇਂ ਇੱਕ ਦੂਜੇ ਨੂੰ ਕੁੱਤੇ ਦੀ ਪਤਨੀ ਕਹਿੰਦੇ ਹਨ। ਇਹੀ ਹਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਹੈ। ਇਸ ਬਿਆਨ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ।

ਐਫਆਈਆਰ ਦਰਜ ਕਰਨ ਤੋਂ ਪਹਿਲਾਂ ਕਮਿਸ਼ਨ ਨੇ ਚੰਨੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਹੈ। ਇਸ ਦੇ ਲਈ ਚੰਨੀ ਨੂੰ ਅੱਜ ਯਾਨੀ ਮੰਗਲਵਾਰ ਸਵੇਰੇ 11 ਵਜੇ ਤੱਕ ਚੰਡੀਗੜ੍ਹ ਸਥਿਤ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਖੁਦ ਪਹੁੰਚਣਾ ਹੋਵੇਗਾ। ਜੇਕਰ ਉਹ ਨਹੀਂ ਪਹੁੰਚਦੇ ਤਾਂ ਕਮਿਸ਼ਨ ਉਨ੍ਹਾਂ ਵਿਰੁੱਧ ਅਗਲੀ ਕਾਰਵਾਈ ਕਰੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ: ਵੋਟਾਂ 20 ਨਵੰਬਰ ਨੂੰ