ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ, 20 ਨਵੰਬਰ 2024 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜੋਸ਼ੀ ਨੇ ਆਪਣਾ ਅਸਤੀਫਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤਾ ਹੈ।

ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਆਪਣੇ ਅਸਤੀਫ਼ਾ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਮੈਂ 2021 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੰਜਾਬ ਅਤੇ ਕਿਸਾਨਾਂ ਦੇ ਹੱਕ ਵਿਚ ਤਿੰਨ ਕਿਸਾਨੀ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਪਾਰਟੀ ਵਿਚੋਂ ਛੇ ਸਾਲਾਂ ਲਈ ਕੱਢ ਦਿੱਤਾ ਸੀ। ਉਨ੍ਹਾਂ ਲਿਖਿਆ ਕਿ ਕੁਝ ਸਮੇਂ ਤੋਂ ਜੋ ਘਟਨਾਕ੍ਰਮ ਪਾਰਟੀ ਵਿਚ ਚੱਲ ਰਿਹਾ ਹੈ, ਮੈਂ ਮਹਿਸੂਸ ਕੀਤਾ ਹੈ ਕਿ ਪੰਜਾਬ ਦੇ ਅਸਲੀ ਮੁੱਦਿਆਂ ਦੀ ਕੋਈ ਗੱਲ ਨਹੀਂ ਹੋ ਰਹੀ ਅਤੇ ਨਾ ਹੀ ਜਿਸ ਭਾਈਚਾਰਕ ਸੋਚ ਕਾਰਨ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਸੀ ਉਸ ਬਾਰੇ ਕੋਈ ਗੱਲ ਹੋ ਰਹੀ ਹੈ। ਬਲਕਿ ਇੰਝ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਧਰਮ ਅਤੇ ਪੰਥਕ ਏਜੰਡੇ ਵਿਚ ਹੀ ਉਲਝ ਕੇ ਰਹਿ ਗਿਆ ਹੈ। ਮੈਨੂੰ ਇਸ ਪੰਥਕ ਰਾਜਨੀਤੀ ਵਿਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ, ਇਸ ਲਈ ਮੈਂ ਭਰੇ ਮਨ ਨਾਲ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਾਰਟੀ ਨੂੰ ਭੇਜ ਰਿਹਾ ਹਾਂ। ਬੇਨਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।

ਇਥੇ ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਵਲੋਂ ਇਸ ਵਾਰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਵੀ ਲੜੀ ਗਈ ਸੀ ਪਰ ਉਹ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਚੋਣ ਹਾਰ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IND vs AUS 1st Test : ਭਾਰਤ ‘ਚ ਇਸ ਐਪ ‘ਤੇ ਮੈਚ ਦੇਖੋ ਫ੍ਰੀ

ਵਿਸਫੋਟਕ ਨਾਲ ਭਰਿਆ ਵਾਹਨ ਸੁਰੱਖਿਆ ਚੌਕੀ ‘ਚ ਜਾ ਮਾਰਿਆ, 12 ਮੁਲਾਜ਼ਮਾਂ ਦੀ ਮੌਤ