ਨਵੀਂ ਦਿੱਲੀ, 15 ਜਨਵਰੀ 2021 – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ 9ਵੇਂ ਗੇੜ ਦੀ ਗੱਲਬਾਤ ਥੋੜ੍ਹੀ ਹੀ ਦੇਰ ‘ਚ ਸ਼ੁਰੂ ਹੋਣ ਜਾ ਰਹੀ ਹੈ। ਕੇਂਦਰੀ ਮੰਤਰੀ, ਬੀਜੇਪੀ ਲੀਡਰ ਅਤੇ ਕਿਸਾਨ ਆਗੂ ਦੋਵੇਂ ਹੀ ਵਿਗਿਆਨ ਭਵਨ ਪਹੁੰਚ ਚੁੱਕੇ ਹਨ।
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਕੀਤੀ ਗਈ ਕਮੇਟੀ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਜਦੋਂ ਸਰਕਾਰ ਨੂੰ ਬੁਲਾਏਗੀ ਤਾਂ ਅਸੀਂ ਆਪਣਾ ਪੱਖ ਕਮੇਟੀ ਦੇ ਸਾਹਮਣੇ ਰੱਖਾਂਗੇ। ਅੱਜ ਦੀ ਗੱਲਬਾਤ ਦੀ ਤਰੀਕ ਤੈਅ ਸੀ, ਇਸ ਲਈ ਕਿਸਾਨਾਂ ਨਾਲ ਸਾਡੀ ਗੱਲਬਾਤ ਜਾਰੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇਸ਼ ਦੀ ਸਰਵਉੱਚ ਅਦਾਲਤ ਹੈ ਸਾਰਿਆਂ ਨੂੰ ਉਸ ਦੇ ਫੈਸਲਿਆਂ ਦਾ ਸਵਾਗਤ ਕਰਨਾ ਚਾਹੀਦਾ ਹੈ।