ਤੇਲੰਗਾਨਾ ਸਰਕਾਰ ਨੇ ਅਡਾਨੀ ਦੀ 100 ਕਰੋੜ ਰੁਪਏ ਦੀ ਡੋਨੇਸ਼ਨ ਨੂੰ ਠੁਕਰਾਇਆ: ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਕੀਤੀ ਸੀ ਪੇਸ਼ਕਸ਼

ਤੇਲੰਗਾਨਾ, 26 ਨਵੰਬਰ 2024 – ਤੇਲੰਗਾਨਾ ਸਰਕਾਰ ਨੇ ਅਡਾਨੀ ਗਰੁੱਪ ਦੇ 100 ਕਰੋੜ ਰੁਪਏ ਦੇ ਡੋਨੇਸ਼ਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਇਹ ਡੋਨੇਸ਼ਨ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਦਿੱਤਾ ਜਾ ਰਹੀ ਸੀ। ਮੁੱਖ ਮੰਤਰੀ ਰੇਵੰਤ ਰੈਡੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਰੈੱਡੀ ਨੇ ਕਿਹਾ- ਅਡਾਨੀ ਗਰੁੱਪ ਦੇ ਮੌਜੂਦਾ ਵਿਵਾਦ ਕਾਰਨ ਇਹ ਫੈਸਲਾ ਲਿਆ ਗਿਆ ਹੈ। ਚੰਦਾ ਲੈਣ ਨਾਲ ਸੂਬਾ ਸਰਕਾਰ ਅਤੇ ਮੇਰੇ ਆਪਣੇ ਅਕਸ ਨੂੰ ਨੁਕਸਾਨ ਹੋ ਸਕਦਾ ਹੈ।

ਸਰਕਾਰ ਵੱਲੋਂ ਐਤਵਾਰ ਨੂੰ ਹੀ ਅਡਾਨੀ ਗਰੁੱਪ ਨੂੰ ਪੱਤਰ ਭੇਜਿਆ ਗਿਆ ਹੈ। ਇਸ ਵਿੱਚ ਅਡਾਨੀ ਸਮੂਹ ਨੂੰ ਯੂਨੀਵਰਸਿਟੀ ਨੂੰ 100 ਕਰੋੜ ਰੁਪਏ ਟਰਾਂਸਫਰ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ। ਯੂਨੀਵਰਸਿਟੀ ਨੂੰ ਕਈ ਕੰਪਨੀਆਂ ਨੇ ਫੰਡ ਦਿੱਤੇ ਹਨ ਪਰ ਤੇਲੰਗਾਨਾ ਸਰਕਾਰ ਨੇ ਅਜੇ ਤੱਕ ਕਿਸੇ ਵੀ ਗਰੁੱਪ ਤੋਂ ਆਪਣੇ ਖਾਤੇ ਵਿੱਚ ਇੱਕ ਰੁਪਿਆ ਨਹੀਂ ਪਾਇਆ ਹੈ।

ਅਮਰੀਕਾ ਦੇ ਨਿਊਯਾਰਕ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ ਅੱਠ ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਨਿਊਯਾਰਕ ਦੀ ਸੰਘੀ ਅਦਾਲਤ ਵਿੱਚ 20 ਨਵੰਬਰ ਨੂੰ ਹੋਈ ਸੁਣਵਾਈ ਵਿੱਚ ਗੌਤਮ ਅਡਾਨੀ, ਉਸ ਦੇ ਭਤੀਜੇ ਸਾਗਰ ਅਡਾਨੀ, ਵਿਨੀਤ ਜੈਨ, ਰਣਜੀਤ ਗੁਪਤਾ, ਸਿਰਿਲ ਕੈਬਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੂਪੇਸ਼ ਅਗਰਵਾਲ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ।

ਰਾਇਟਰਜ਼ ਦੀ ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਨੇ ਕਿਹਾ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ ਦੀ ਯੋਜਨਾ ਬਣਾਈ ਸੀ।

ਸਾਰਾ ਮਾਮਲਾ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਨਾਲ ਜੁੜਿਆ ਹੋਇਆ ਹੈ। ਅਡਾਨੀ ਗਰੁੱਪ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

IPL ਦੀ ਮੈਗਾ ਨਿਲਾਮੀ ‘ਚ ਵਿਕੇ 182 ਖਿਡਾਰੀ, ਕੁੱਲ 639.15 ਕਰੋੜ ਰੁਪਏ ਖਰਚੇ ਗਏ: ਰਿਸ਼ਭ ਪੰਤ ਸਭ ਤੋਂ ਮਹਿੰਗੇ ਖਿਡਾਰੀ ਬਣੇ

73 ਸਾਲਾ ਭਾਰਤੀ ਨੇ ਫਲਾਈਟ ‘ਚ 4 ਔਰਤਾਂ ਨਾਲ ਕੀਤੀ ਛੇੜਛਾੜ: 21 ਸਾਲ ਦੀ ਹੋ ਸਕਦੀ ਹੈ ਜੇਲ੍ਹ