ਸਿੱਖਿਆ ਵਿਭਾਗ ਵੱਲੋਂ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਮੋਹਾਲੀ, 26 ਨਵੰਬਰ 2024 – ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆਂ ਕਰ ਰਹੇ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ, ਜਿਸ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ‘ਤੇ ਸਰਦੀਆਂ ਦੇ ਮੌਸਮ ‘ਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ।

ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਹਾਲ ਹੀ ‘ਚ ਕਈ ਥਾਵਾਂ ‘ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਖਤਰੇ ‘ਚ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

1 ਕਿੱਲੋ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ: ਮੁਲਜ਼ਮ ਨੇ ਟੀਮ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ਵਿੱਚ ਜ਼ਖਮੀ