- ਅੱਜ ਦੁਪਹਿਰ ਨੂੰ ਕੀਤਾ ਜਾਵੇਗਾ ਅੰਤਿਮ ਸੰਸਕਾਰ
ਮੋਗਾ, 27 ਨਵੰਬਰ 2024 – ਮੋਗਾ ਨਿਵਾਸੀ ਅਤੇ ਰਾਜਨੀਤੀ ‘ਚ ਆਪਣਾ ਨਾਂ ਬਣਾਉਣ ਵਾਲੇ ਤਿੰਨ ਵਾਰ ਵਿਧਾਇਕ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਨਾਲ ਮੋਗਾ ਦੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ।
ਉਹ ਸਾਰਿਆਂ ਨਾਲ ਤਾਲਮੇਲ ਬਣਾ ਕੇ ਰੱਖਦੇ ਸਨ। ਸਾਬਕਾ ਵਿਧਾਇਕ ਨੇ ਆਪਣੇ ਪੁੱਤਰ ਅਕਸ਼ਿਤ ਜੈਨ ਨੂੰ ਮੋਗਾ ਨਗਰ ਨਿਗਮ ਦਾ ਮੇਅਰ ਬਣਾਇਆ ਸੀ। ਜੋਗਿੰਦਰ ਪਾਲ ਜੈਨ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਕੀਤਾ ਜਾਵੇਗਾ।