ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ: ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ

ਚੰਡੀਗੜ੍ਹ, 29 ਨਵੰਬਰ 2024 – ਪੰਜਾਬ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਪਰ ਪੰਜਾਬ-ਚੰਡੀਗੜ੍ਹ ‘ਚ ਇਸ ਦਾ ਅਸਰ ਘੱਟ ਹੋਵੇਗਾ।

ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ। ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ।

ਅੱਜ ਤੋਂ ਬਾਅਦ ਪੰਜਾਬ ਨੂੰ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਉਥੇ ਹੀ ਪੰਜਾਬ-ਚੰਡੀਗੜ੍ਹ ‘ਚ ਰਾਤ ਨੂੰ ਠੰਡ ਵਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ। ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਪਾਇਆ ਗਿਆ ਹੈ।

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਦੇ ਮੁੱਦੇ ‘ਤੇ ਢਿੱਲੀ ਕਾਰਵਾਈ ਲਈ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ ਜਿਸ ਵਿੱਚ ਇੱਕ ਭੂਮੀ ਰਿਕਾਰਡ ਅਧਿਕਾਰੀ ਅਤੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਪਟਵਾਰੀ ਯੂਨੀਅਨ ਦੇ ਪ੍ਰਧਾਨ ਨੇ ਕਥਿਤ ਤੌਰ ‘ਤੇ ਕਿਸਾਨਾਂ ਨੂੰ ਸ਼ਾਮ 4 ਵਜੇ ਤੋਂ ਬਾਅਦ ਪਰਾਲੀ ਸਾੜਨ ਦੀ ਸਲਾਹ ਦਿੱਤੀ ਸੀ ਤਾਂ ਜੋ ਸੈਟੇਲਾਈਟ ਰਾਹੀਂ ਇਸ ਦਾ ਪਤਾ ਨਾ ਲੱਗ ਸਕੇ।

ਅਦਾਲਤ ਨੇ ਇਸ ਨੂੰ ਬੇਹੱਦ ਗੰਭੀਰ ਮਾਮਲਾ ਦੱਸਦਿਆਂ ਪੰਜਾਬ ਸਰਕਾਰ ਨੂੰ ਅਜਿਹੇ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੂੰ ਤੁਰੰਤ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਅਧਿਕਾਰੀ ਕਿਸਾਨਾਂ ਨੂੰ ਅਜਿਹੀ ਸਲਾਹ ਨਾ ਦੇਵੇ।

ਪੰਜਾਬ ਵਿੱਚ ਇੱਕ ਵਾਰ ਫਿਰ ਪੂਰਬ ਤੋਂ ਉੱਤਰ ਵੱਲ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਪੰਜਾਬ ਦੀ ਹਵਾ ਪਲੀਤ ਹੋ ਗਈ ਹੈ। ਚੰਡੀਗੜ੍ਹ ਦਾ ਸੈਕਟਰ 53 ਅੱਜ ਆਮ ਨਾਲੋਂ 5 ਗੁਣਾ ਜ਼ਿਆਦਾ ਪ੍ਰਦੂਸ਼ਿਤ ਸੀ। ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦਾ ਵੀ ਇਹੀ ਹਾਲ ਹੈ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ 200 ਤੋਂ ਵੱਧ ਪਾਇਆ ਗਿਆ ਹੈ। ਜਦਕਿ ਚੰਡੀਗੜ੍ਹ ਦੇ ਸੈਕਟਰ 22 ਅਤੇ 25 ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੱਕ ਪਹੁੰਚ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਦੀ ਪਤਨੀ ਨਾਲ 2 ਕਰੋੜ ਦੀ ਧੋਖਾਧੜੀ, ਪੜ੍ਹੋ ਕੀ ਹੈ ਮਾਮਲਾ ?

1 ਦਸੰਬਰ ਤੋਂ OTP , ਕ੍ਰੈਡਿਟ ਕਾਰਡ ਸਮੇਤ ਕਈ ਹੋਰ ਨਿਯਮਾਂ ਚ ਹੋਣ ਜਾ ਰਹੇ ਵੱਡੇ ਬਦਲਾਅ, ਪੜ੍ਹੋ ਪੂਰੀ ਖ਼ਬਰ