ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

  • ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
  • ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ ਲਈ ਯਤਨ ਜਾਰੀ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ 2024 – ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰਤਾਪ ਸਿੰਘ ਉਰਫ ਹੈਪੀ (29) ਵਾਸੀ ਪਿੰਡ ਰੋੜੇਵਾਲੀ (ਅੰਮ੍ਰਿਤਸਰ), ਕਰਨਦੀਪ ਸਿੰਘ (21) ਵਾਸੀ ਪਿੰਡ ਨਗਲ ਸੋਹਲ(ਅੰਮ੍ਰਿਤਸਰ) ਅਤੇ ਜਗਪ੍ਰੀਤ ਸਿੰਘ (19) ਵਾਸੀ ਪਿੰਡ ਧਰਮਕੋਟ ਰੰਧਾਵਾ (ਬਟਾਲਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਚੋਂ ਇੱਕ ਅਣਪਛਾਤੇ ਵਿਅਕਤੀ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਆ ਰਹੇ ਹਨ ।

ਉਨ੍ਹਾਂ ਦੱਸਿਆ ਕਿ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਸਿਟੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ-1 ਦੀ ਪੁਲੀਸ ਟੀਮਾਂ ਨੇ ਸਪੈਸ਼ਲ ਅਭਿਆਨ ਚਲਾ ਕੇ ਮੁਲਜ਼ਮਾਂ ਨੂੰ ਐਸਕਾਰਟ ਹਸਪਤਾਲ,ਅੰਮ੍ਰਿਤਸਰ ਦੇ ਨੇੜਿਓਂ ਕਾਬੂ ਕਰ ਲਿਆ।

ਸੀ.ਪੀ. ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਹੈਰੋਇਨ ਦੀ ਕੁੱਲ ਅਨੁਮਾਨਿਤ ਕੀਮਤ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧੀ ਇੱਕ ਕੇਸ 272 ਮਿਤੀ 03.12.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-12-2024