ਨਵੀਂ ਦਿੱਲੀ, 7 ਦਸੰਬਰ 2024 – ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਕੱਟੜਪੰਥੀਆਂ ਵੱਲੋਂ ਕਈ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਤਾਜ਼ਾ ਹਮਲਾ ਸ਼ੁੱਕਰਵਾਰ ਰਾਤ (6 ਦਸੰਬਰ 2024) ਨੂੰ ਢਾਕਾ ਵਿੱਚ ਇੱਕ ਹੋਰ ਹਿੰਦੂ ਮੰਦਰ ‘ਤੇ ਕੀਤਾ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕੱਟੜਪੰਥੀਆਂ ਨੇ ਸ਼ੁੱਕਰਵਾਰ ਰਾਤ ਨੂੰ ਇਸਕਾਨ ਨਮਹੱਟਾ ਮੰਦਰ ਢਾਕਾ ‘ਤੇ ਹਮਲਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਮੰਦਰ ‘ਚ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਭੀੜ ਨੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਅੱਗ ਲਗਾ ਦਿੱਤੀ। ਇਸਕੋਨ ਬੰਗਲਾਦੇਸ਼ ਵਿੱਚ ਸਥਿਤ ਇਸ ਮੰਦਰ ਦਾ ਪ੍ਰਬੰਧਨ ਕਰ ਰਿਹਾ ਸੀ। ਇਸ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਇਕ ਵਾਰ ਫਿਰ ਦੋਸ਼ ਲਾਇਆ ਹੈ ਕਿ ਕੱਟੜਪੰਥੀ ਲਗਾਤਾਰ ਘੱਟ ਗਿਣਤੀ ਹਿੰਦੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਮੁਹੰਮਦ ਯੂਨਸ ਮੂਕ ਦਰਸ਼ਕ ਬਣਿਆ ਹੋਇਆ ਹੈ। ਸ਼ੇਖ ਹਸੀਨਾ ਦੇ ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਤੋਂ ਹੀ ਬੰਗਲਾਦੇਸ਼ ਵਿੱਚ ਹਿੰਦੂ ਮੰਦਰਾਂ ਅਤੇ ਹਿੰਦੂਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

