ਮਾਨਸਾ, 8 ਦਸੰਬਰ 2024 : ਸਦਰ ਥਾਣਾ ਮਾਨਸਾ ਦੀ ਪੁਲੀਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਉਸ ਦੇ ਪਰਿਵਾਰ ਬਾਰੇ ਆਪਣੀ ਕਿਤਾਬ ਵਿੱਚ ਝੂਠੇ ਤੱਥ ਪੇਸ਼ ਕਰਨ ਦੇ ਆਰੋਪ ਵਿੱਚ ਲੇਖਕ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਖ਼ਿਲਾਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੇ FIR ਦਰਜ ਕੀਤੀ ਹੈ।
ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਵੱਲੋਂ ਤਿਆਰ ਕੀਤੀ ਕਿਤਾਬ ‘ਰੀਅਲ ਰੀਜ਼ਨ ਬਾਇ ਲੈਜੈਂਡ ਡਾਈਡ’ ਵਿੱਚ ਉਸ ਨੇ ਸਿੱਧੂ ਮੂਸੇਵਾਲਾ ਅਤੇ ਉਸਦੇ ਪਰਿਵਾਰ ਬਾਰੇ ਗਲਤ ਤੱਥ ਪੇਸ਼ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ ਅਤੇ ਸਾਡੇ ਘਰੋਂ ਕੁਝ ਦਸਤਾਵੇਜ਼ ਲੈ ਗਿਆ ਜੋ ਕਿ ਕਿਤਾਬ ਵਿੱਚ ਛਪਿਆ ਹੋਇਆ ਸੀ ਅਤੇ ਜਿਸ ਦਾ ਜ਼ਿਕਰ ਉਸ ਨੇ ਆਪਣੀ ਕਿਤਾਬ ਵਿੱਚ ਕੀਤਾ ਹੈ ਉਹ ਘਟਨਾਵਾਂ ਸਹੀ ਨਹੀਂ ਹਨ।
ਸਹਾਇਕ ਥਾਣੇਦਾਰ ਸਦਰ ਮਾਨਸਾ ਅਮਰੀਕ ਸਿੰਘ ਨੇ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।