ਚੰਡੀਗੜ੍ਹ, 13 ਦਸੰਬਰ 2024 – ਮਸ਼ਹੂਰ ਗਾਇਕ ਕਰਨ ਔਜਲਾ ਨੂੰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ। ਸੂਤਰਾਂ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਤੈਅ ਸਮੇਂ ਦੇ ਜੁਰਮਾਨਾ ਜਮ੍ਹਾ ਨਾ ਕਰਵਾਉਣ ‘ਤੇ ਫਾਈਨ ਵੀ ਲੱਗ ਸਕਦਾ ਹੈ। ਚੰਡੀਗੜ੍ਹ ਨੂੰ 7 ਦਸੰਬਰ ਨੂੰ ਹੋਏ ਕੰਸਰਟ ਨੂੰ ਲੈ ਕੇ ਜੁਰਮਾਨਾ ਲੱਗਿਆ ਹੈ। ਨਗਰ ਨਿਗਮ ਨੇ ਇਸ਼ਤਿਹਾਰੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਅਨੁਸਾਰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ।
ਇਹ ਕਾਰਵਾਈ ਇਨਫੋਰਸਮੈਂਟ ਵਿੰਗ ਦੀ ਰਿਪੋਰਟ ਅਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। ਇਨਫੋਰਸਮੈਂਟ ਵਿੰਗ ਨੇ ਦੱਸਿਆ ਸੀ ਕਿ 7 ਦਸੰਬਰ ਨੂੰ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਕੰਸਰਟ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ। ਨਗਰ ਨਿਗਮ ਤੋਂ ਉਨ੍ਹਾਂ ਦੀ ਮਨਜ਼ੂਰੀ ਨਹੀਂ ਲਈ ਗਈ। ਇਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।