ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ‘ਚ ਇੰਟਰਨੈੱਟ ਬੰਦ

ਸ਼ੰਭੂ ਬਾਰਡਰ, 14 ਦਸੰਬਰ 2024 – ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਕਿਸਾਨ ਅੱਜ ਤੀਜੀ ਵਾਰ ਦਿੱਲੀ ਵੱਲ ਕੂਚ ਕਰਨਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਰਵਾਨਾ ਹੋਵੇਗਾ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਸਰਹੱਦ ‘ਤੇ ਤਾਇਨਾਤ ਹੈ। ਇਸ ਤੋਂ ਪਹਿਲਾਂ ਉਸ ਦਾ ਦੋ ਵਾਰ ਸਰਹੱਦ ਤੋਂ ਹਰਿਆਣਾ ਪੁਲਿਸ ਵੱਲੋਂ ਲੰਘਣ ਨਹੀਂ ਦਿੱਤਾ ਗਿਆ। ਦੱਸ ਦਈਏ ਕਿ ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਸਰਹੱਦ ਪਹੁੰਚਣਗੇ।

ਦੂਜੇ ਪਾਸੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ ਅੱਜ ਸਵੇਰੇ 6 ਵਜੇ ਤੋਂ 17 ਦਸੰਬਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਰਾ ਮਿਸ਼ਰਾ ਨੇ ਜਾਰੀ ਕੀਤਾ ਹੈ। ਹਰਿਆਣਾ ਦੇ ਡਾਂਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਘੱਲ, ਛੋਟੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ (ਹੀਰਾ ਨਗਰ, ਨਰੇਸ਼ ਵਿਹਾਰ), ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਬੰਦ ਰਹੇਗਾ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ 101 ਕਿਸਾਨਾਂ ਦਾ ਜਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰੇਗਾ। ਸੁਰਿੰਦਰ ਸਿੰਘ ਲੌਂਗੋਵਾਲ, ਮਲਕੀਤ ਸਿੰਘ ਅਤੇ ਓਮਕਾਰ ਸਿੰਘ ਗਰੁੱਪ ਦੀ ਅਗਵਾਈ ਕਰਨਗੇ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ। ਪਰ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ। ਪੰਧੇਰ ਨੇ ਦੱਸਿਆ ਕਿ ਪੰਜਾਬੀ ਗਾਇਕ ਬੱਬੂ ਮਾਨ ਦੇਰ ਰਾਤ ਸਰਹੱਦ ‘ਤੇ ਪਹੁੰਚੇ ਸੀ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਪੁਲਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ: ਦਿਲਜੀਤ ਦੋਸਾਂਝ ਦੇ ਸ਼ੋਅ ਕਾਰਨ ਬਦਲੇ ਰੂਟ, ਸੈਕਟਰ-34 ‘ਚ ਨਹੀਂ ਮਿਲੇਗੀ ਪਾਰਕਿੰਗ ਦੀ ਸਹੂਲਤ

ਪੁਸ਼ਪਾ-2 ਅਦਾਕਾਰ ਅੱਲੂ ਅਰਜੁਨ 18 ਘੰਟਿਆਂ ਬਾਅਦ ਰਿਹਾਅ: ਆਪਣੀ ਮਾਂ ਦੇ ਗਲੇ ਲੱਗ ਕੇ ਕੀਤੀ ਘਰ ‘ਚ ਐਂਟਰੀ