ਫਤਿਹਗੜ੍ਹ ਸਾਹਿਬ, 14 ਦਸੰਬਰ 2024 – ਚੰਡੀਗੜ੍ਹ ‘ਚ ਸ਼ੋਅ ਤੋਂ ਪਹਿਲਾਂ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਤਮਸਤਕ ਹੋਏ। ਇੱਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਸੋਸ਼ਲ ਮੀਡੀਆ ਪੋਸਟ ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਦਿਲਜੀਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਲਈ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇ ਬਾਹਰ ਉਡੀਕ ਰਹੇ ਪ੍ਰਸ਼ੰਸਕਾਂ ਨੂੰ ਵੀ ਮਿਲੇ।