ਕਿਸਾਨਾਂ ਦਾ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ: ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਕੀਤੀ ਵਰਤੋਂ

ਸ਼ੰਭੂ ਬਾਰਡਰ, 14 ਦਸੰਬਰ 2024 – ਦਿੱਲੀ ਵੱਲ ਕਿਸਾਨਾਂ ਦੇ ਕੂਚ ਵਿਚਾਲੇ ਹੁਣ ਹਾਲਾਤ ਵਿਗੜਦੇ ਜਾ ਰਹੇ ਹਨ। ਕਰੀਬ ਅੱਧਾ ਘੰਟਾ ਪੁਲੀਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। 9 ਕਿਸਾਨ ਜ਼ਖਮੀ ਹੋਏ ਹਨ।

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ। ਘੱਗਰ ਦਰਿਆ ’ਤੇ ਬਣੇ ਪੁਲ ’ਤੇ ਪੁਲੀਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੁਲੀਸ ਰਾਕੇਟ ਲਾਂਚਰਾਂ ਤੋਂ ਬੰਬ ਅਤੇ ਗੋਲੀਆਂ ਚਲਾ ਰਹੀ ਹੈ। ਘੱਗਰ ਦਰਿਆ ਦਾ ਗੰਦਾ ਪਾਣੀ ਵਰਤਿਆ ਜਾ ਰਿਹਾ ਹੈ।

ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਵੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਹੀਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੋਨਾਲਡ ਟਰੰਪ ਦੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਲੋਕਾਂ ਨੂੰ ਖੁੱਲ੍ਹੀ ਚਿਤਾਵਨੀ !

ਅਮਰੀਕਾ ‘ਚ 18 ਹਜ਼ਾਰ ਭਾਰਤੀਆਂ ‘ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ