ਖਨੌਰੀ ਬਾਰਡਰ, 15 ਦਸੰਬਰ 2024 – ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦੇ ਖਨੌਰੀ ਬਾਰਡਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ। ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਹਨ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਜਿਸ ਨੂੰ ਲੈਕੇ ਕਾਫੀ ਚਿੰਤਾ ਜਤਾਈ ਜਾ ਰਹੀ ਹੈ। ਉੱਥੇ ਹੀ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।
ਡੀਜੀਪੀ ਗੌਰਵ ਯਾਦਵ ਦੇ ਨਾਲ ਪਟਿਆਲਾ ਐਸਐਸਪੀ ਨਾਨਕ ਸਿੰਘ , ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਵੀ ਪਹੁੰਚੇ। ਜਾਣਕਾਰੀ ਮੁਤਾਬਕ ਅੱਜ ਕਿਸਾਨਾਂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਵੇਗੀ।