ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਗੁਰਮੀਤ ਖੁੱਡੀਆਂ

ਬਠਿੰਡਾ, 15 ਦਸੰਬਰ2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮ ਨਗਰ (ਅਰਜਨ ਨਗਰ) ਵੱਲੋਂ ਕਰਵਾਏ ਸਾਲਾਨਾ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਮਿਹਨਤ ਕਰਨਾ ਅਤਿ ਜ਼ਰੂਰੀ ਹੈ, ਜਿਸ ਸਦਕਾ ਉਹ ਔਖੀ ਤੋਂ ਔਖੀ ਮੰਜਿਲ ਨੂੰ ਸਰ ਕਰ ਸਕਦੇ ਹਨ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਲੇ ਸਮੁੱਚੇ ਸਟਾਫ ਦੀ ਭਰਭੂਰ ਸ਼ਲਾਘਾ ਕੀਤੀ। ਉਹਨਾਂ ਇਹ ਵੀ ਕਿਹਾ ਕਿ ਸਕੂਲ ਨੂੰ ਹੋਰ ਆਧੁਨਿਕ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ. ਖੁੱਡੀਆਂ ਨੇ ਕਰਵਾਏ ਗਏ ਸਕੂਲੀ ਸਮਾਗਮ ਲਈ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਅੱਜ ਪੰਜਾਬ ਤਰੱਕੀ ਦੇ ਰਾਹਾਂ ‘ਤੇ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਆਧੁਨਿਕ ਤਰੀਕੇ ਦੀ ਸਿੱਖਿਆ ਦੇਣ ਲਈ ਸੂਬਾ ਸਰਕਾਰ ਵਚਨਬੱਧ ਅਤੇ ਯਤਨਸ਼ੀਲ ਹੈ। ਇਸ ਮੌਕੇ ਉਹਨਾਂ ਇਸ ਸਕੂਲ ਨੂੰ ਬਣਾਉਣ ਸਮੇਂ ਕੀਤੇ ਕਠਿਨ ਸੰਘਰਸ਼ ਨੂੰ ਸਾਂਝਾ ਕਰਦਿਆਂ ਕਿਹਾ ਕਿ ਸ਼ਹਿਰ ਦੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਲੋਕਾਂ ਦੇ ਸਹਿਯੋਗ ਨਾਲ ਅਸੀਂ ਹਮੇਸ਼ਾ ਤਤਪਰ ਹਾਂ। ਉਹਨਾਂ ਇਹ ਵੀ ਕਿਹਾ ਕਿ ਇਸ ਸਕੂਲ ਦੇ ਬੱਚੇ ਕਿਸੇ ਕਾਨਵੈਂਟ ਸਕੂਲ ਦੇ ਬੱਚਿਆਂ ਨਾਲੋਂ ਘੱਟ ਨਹੀਂ ਹਨ।

ਇਸ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸੱਭਿਆਚਾਰਕ ਗੀਤ ਅਤੇ ਵੱਖ-ਵੱਖ ਤਰ੍ਹਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜੋ ਕਿ ਖਿੱਚ ਦਾ ਕੇਂਦਰ ਰਹੀਆਂ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰ ਜਗਰੂਪ ਸਿੰਘ ਗਿੱਲ ਵੱਲੋ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਉੱਥੇ ਹੀ ਉਹਨਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ ਖੁੱਡੀਆਂ ਨੇ ਸਕੂਲੀ ਵਿਦਿਆਰਥੀਆਂ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮਹਿੰਦਰ ਪਾਲ ਸਿੰਘ, ਐਮਸੀ ਸ੍ਰੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਸਕੂਲ ਦਾ ਸਟਾਫ, ਵਿਦਿਆਰਥੀ, ਉਹਨਾਂ ਦੇ ਮਾਪੇ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਯੂਨੀਵਰਸਿਟੀ ਸੈਨੇਟ ਦਾ ਖ਼ਤਮ ਹੋ ਚੁੱਕਾ ਕਾਰਜਕਾਲ, ਜਲਦ ਕਰਵਾਈ ਜਾਵੇ ਚੋਣ: ਰਾਣਾ ਗੁਰਜੀਤ ਸਿੰਘ

ਦਿੱਲੀ ਵਿਧਾਨ ਸਭਾ ਚੋਣਾਂ: ‘ਆਪ’ ਦੀ ਫਾਈਨਲ ਲਿਸਟ ਜਾਰੀ, ਕੇਜਰੀਵਾਲ ਨਵੀਂ ਦਿੱਲੀ ਤੋਂ ਲੜਨਗੇ ਚੋਣ