‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨ ਦੇ ਕਰੀਬ ਵੱਖ-ਵੱਖ ਸਖਸ਼ੀਅਤਾਂ ‘ਆਪ’ ‘ਚ ਸ਼ਾਮਲ

…ਜਰਨੈਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ‘ਚ ਹੋਏ ਸ਼ਾਮਲ

ਚੰਡੀਗੜ੍ਹ, 19 ਜਨਵਰੀ 2021 – ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਸਦਕੇ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਕਈ ਵੱਡੀਆਂ ਸ਼ਖਸੀਅਤਾਂ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਦੌਰਾਨ ‘ਆਪ’ ‘ਚ ਸ਼ਾਮਲ ਹੋਣ ਐਲਾਨ ਕੀਤਾ।

ਜ਼ਿਲ੍ਹਾ ਫਿਰੋਜਪੁਰ ਨਾਲ ਸੰਬੰਧਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਮਨਜਿੰਦਰ ਸਿੰਘ ਭੁੱਲਰ ਜੋ ਪੰਜਾਬ ਯੂਨੀਵਰਸਿਟੀ ਵਿਚ ਕਾਨੂੰਨ ਦੀ ਪੜ੍ਹਾਈ ਦੇ ਦੌਰਾਨ ਕਾਫ਼ੀ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਰਹੇ ਅਤੇ ਐੱਨ ਐੱਸ ਯੂ ਆਈ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ ਨੇ ਅੱਜ ਆਪ ਵਿੱਚ ਸ਼ਮੂਲੀਅਤ ਕੀਤੀ। ਭੁੱਲਰ ਵੱਲੋਂ ਲੰਬੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ ਵੱਡੀ ਪੱਧਰ ਉੱਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਹੁਸ਼ੈਨੀਵਾਲ ਸ਼ਹੀਦੀ ਸਮਾਰਕ ਤੋਂ ਮੁੱਖ ਮੰਤਰੀ ਦੇ ਰਿਹਾਇਸ਼ ਚੰਡੀਗੜ੍ਹ ਤੱਕ 225 ਕਿਲੋਮੀਟਰ ਦਾ ਪੈਦਲ ਮਾਰਚ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤਰਫੋਂ ਕੀਤੇ ਬਿਜਲੀ ਸਮਝੌਤਿਆਂ ਖਿਲਾਫ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਪੰਜਾਬ ‘ਚ ਚੱਲ ਰਹੇ ਸ਼ਰਾਬ ਮਾਫੀਆ ਸਮੇਤ ਵੱਖ ਵੱਖ ਮਾਫੀਆ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਮੇਂ ਵੀ ਕਿਸਾਨੀ ਅੰਦੋਲਨ ਦੇ ਦੌਰਾਨ ਉਹ ਵੱਧ ਚਡ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਠੀਕਰੀ ਅਤੇ ਸਿੰਧੂ ਬਾਰਡਰ ਤੇ ਕਿਸਾਨਾਂ ਲਈ ਕਾਰਜ ਕਰ ਰਹੇ ਹਨ । ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਤੋਂ ਹਰਜੀਤ ਸਿੰਘ ਜੋ ਤਿੰਨ ਵਾਰ ਜ਼ਿਲ੍ਹਾ ਪ੍ਰਸ਼ਿਦ ਦੇ ਮੈਂਬਰ ਰਹੇ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਕੰਮ ਕਰਦੇ ਰਹੇ ਹਨ। ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਉਨ੍ਹਾਂ ਵੱਲੋਂ ‘ਆਪ’ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

ਮੁਕਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਲੋਟ ਤੋਂ ਸੁਖਮਿੰਦਰ ਸਿੰਘ ਸਰਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਸਕੱਤਰ ਅਤੇ ਸਟੇਟ ਮੀਤ ਚੇਅਰਮੈਨ ਪੰਜਾਬ ਨੈਸ਼ਨਲ ਰਾਜੀਵ ਗਾਂਧੀ ਬ੍ਰਿਗੇਡ (ਕਾਂਗਰਸ) ਵਜੋਂ ਕੰਮ ਕਰਦੇ ਰਹੇ ਹਨ। ਉਹ ਆਪਣੇ ਸਾਥੀਆਂ ਪ੍ਰਕਾਸ਼ ਸਰਾਂ ਪੰਜਾਬੀ ਲੋਕ ਗਾਇਕ, ਕੁਲਦੀਪ ਸਿੰਘ ਭੰਗਚੜ੍ਹੀ ਮੀਤ ਚੇਅਰਮੈਨ ਇਲੈਕਟਰੋਹੋਮਿਓ ਪੈਥੀ ਵੈਲਫੇਅਰ ਸੁਸਾਇਟੀ (ਪੰਜਾਬ), ਕਸ਼ਮੀਰ ਸਿੰਘ ਸੀਨੀਅਰ ਅਕਾਲੀ ਆਗੂ, ਡਾਕਟਰ ਜਸਵੀਰ ਸਿੰਘ ਪੰਨੂੰ ਸਾਬਕਾ ਮੀਤ ਚੇਅਰਮੈਨ ਲੈਬ ਐਸੋਸੀਏਸ਼ਨ (ਪੰਜਾਬ) ਨਾਲ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ।

ਜ਼ਿਲ੍ਹਾ ਮੋਹਾਲੀ ‘ਚੋਂ ਉੱਘੇ ਸਮਾਜ ਸੇਵਕਾ ਸ੍ਰੀਮਤੀ ਅੰਜੁਮ ਚੌਧਰੀ ਨੇ ਡੇਰਾਬੱਸੀ ਅਤੇ ਜ਼ੀਰਕਪੁਰ ਦੇ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਉਨ੍ਹਾਂ ਨਾਲ ਸ੍ਰੀਮਤੀ ਪ੍ਰੇਮ ਸ਼ਰਮਾ, ਅੰਜ਼ਲੀ ਚੌਧਰੀ, ਨੀਤੂ ਸਿੰਘ, ਵਿਨੈ ਕੁਮਾਰ, ਰਜਨ ਸ਼ਰਮਾ, ਰਮਨ ਖੋਸਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਰੋਜ਼ਾਨਾਂ ਪਾਰਟੀ ਵਿੱਚ ਵੱਡੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕੰਮ ਦੇ ਸਦਕਾ ਲੋਕਾਂ ਦਾ ਝੁਕਾਅ ‘ਆਪ’ ਵੱਲ ਹੋ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਵੱਡੀ ਗਿਣਤੀ ਵਿੱਚ ਸੂਬੇ ਭਰ ਵਿੱਚੋਂ ਨਵਾਂ ਪੰਜਾਬ ਸਿਰਜਣ ਲਈ ਲੋਕਾਂ ‘ਆਪ’ ਨਾਲ ਜੁੜ ਰਹੇ ਹਨ। ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਉੱਤੇ ਮੋਹਰ ਲਗਾਈ ਜਾ ਰਹੀ ਹੈ।
‘ਆਪ’ ਆਗੂਆਂ ਨੇ ਕਿ ਕਿਹਾ ਕਿ ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸ਼ਖਸੀਅਤਾਂ ਨਾਲ ਪਰਿਵਾਰ ਵਿੱਚ ਵਾਧਾ ਹੋਇਆ ਹੈ। ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਲਈ ਸਖਤ ਮਿਹਨਤ ਕਰਨਗੇ।
ਇਸ ਮੌਕੇ ਰੋਪੜ ਤੋਂ ਵਿਧਾਇਕ ਅਰਮਜੀਤ ਸਿੰਘ ਸੰਦੋਆ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜ਼ਾਨਚੀ ਨੀਨਾ ਮਿੱਤਲ ਆਦਿ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਪਰੇਡ ਬਾਰੇ ਕਿਸਾਨਾਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਖਤਮ ਪੜ੍ਹੋ ਕੀ ਹੋਈ ਚਰਚਾ…

ਭਾਰਤ ਨੇ ਚੌਥੇ ਅਤੇ ਆਖਰੀ ਟੈਸਟ ਮੈਚ ‘ਚ ਆਸਟ੍ਰੇਲੀਆ ਨੂੰ ਹਰਾ ਕੇ ਜਿੱਤੀ ਟੈਸਟ ਲੜੀ