ਜਲੰਧਰ ‘ਚ 2 ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ

ਜਲੰਧਰ, 4 ਜਨਵਰੀ 2025 – ਜਲੰਧਰ ‘ਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਮੁਲਜ਼ਮ ਫਰਾਰ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਐਫਐਸਐਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਸਬੰਧੀ ਸਬੂਤ ਇਕੱਠੇ ਕਰ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨੇ ਗੋਲੀ ਮਾਰੀ ਹੈ। ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਇਹ ਘਟਨਾ ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਵਾਪਰੀ। ਦੋਵੇਂ ਨੌਜਵਾਨ ਆਪਣੇ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮ ਮੰਨਾ ਨੇ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ ਜਦੋਂ ਉਹ ਸੌਂ ਰਹੇ ਸੀ ਅਤੇ ਵਾਰਦਾਤ ਕਰਕੇ ਮੁਲਜ਼ਮ ਭੱਜ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ।

ਥਾਣਾ ਰਾਮਾ ਮੰਡੀ ਦੇ ਨਾਲ-ਨਾਲ ਜਲੰਧਰ ਦੇ ਸੀਆਈਏ ਸਟਾਫ਼ ਦੀ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਹੁਣ ਤੱਕ ਦੀ ਜਾਂਚ ਵਿੱਚ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਜਾਪ ਰਿਹਾ ਹੈ। ਮੁਲਜ਼ਮ ਮੰਨਾ ਦੀ ਭਾਲ ਵਿੱਚ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਸੂਤਰਾਂ ਮੁਤਾਬਕ ਗੋਲੀਆਂ ਚਲਾਉਣ ਵਾਲਾ ਦੋਸ਼ੀ ਮੰਨਾ ਵੀ ਮ੍ਰਿਤਕਾਂ ਦਾ ਸਾਥੀ ਸੀ। ਕੁਝ ਸਮਾਂ ਪਹਿਲਾਂ ਤਿੰਨਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮੋਤਾ ਸਿੰਘ ਨਗਰ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲੀਸ ਨੇ ਜਦੋਂ ਕੇਸ ਦਰਜ ਕੀਤਾ ਤਾਂ ਤਿੰਨੋਂ ਮੁਲਜ਼ਮ ਫਰਾਰ ਹੋ ਗਏ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਫਿਲਹਾਲ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਜ਼ਰਾਇਲੀ ਨੇ ਫੇਰ ਕੀਤਾ ਗਾਜ਼ਾ ‘ਤੇ ਹਮਲਾ, ਏਅਰ ਸਟ੍ਰਾਈਕ ‘ਚ 42 ਫਲਸਤੀਨੀਆਂ ਦੀ ਮੌਤ

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ