ਨਵੀਂ ਦਿੱਲੀ, 20 ਜਨਵਰੀ 2021 – ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 10ਵੇਂ ਗੇੜ ਦੀ ਮੀਟਿੰਗ ਵੀ ਬੇਨਤੀਜਾ ਰਹੀ ਹੈ। ਹੁਣ ਸਰਕਾਰ ਵੱਲੋਂ ਕਿਸਾਨਾਂ ਨੂੰ ਅਗਲੀ ਮੀਟਿੰਗ ਲਈ 22 ਤਾਰੀਕ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ 2 ਸਾਲ ਤੱਕ ਰੋਕਣ ਦਾ ਵੀ ਪ੍ਰਪੋਜ਼ਲ ਦਿੱਤਾ ਗਿਆ ਸੀ। ਹਲਾਂਕਿ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਲ ਕੇ ਮੀਟਿੰਗ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਦਿੱਤੇ ਗਏ ਪ੍ਰਪੋਜ਼ਲ ‘ਤੇ ਵਿਚਾਰ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਹਲਾਂਕਿ ਕਿ ਕਿਸਾਨ ਇਹ ਵੀ ਕਹਿ ਰਹੇ ਹਾਂ ਕਿ ਉਨ੍ਹਾਂ ਨੂੰ ਇਹ ਪ੍ਰਪੋਜ਼ਲ ਮੰਜ਼ੂਰ ਨਹੀਂ ਹੈ, ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇੱਥੇ ਸਿਰਫ 40 ਜਥੇਬੰਦੀਆਂ ਹਾਜ਼ਰ ਹਨ ਪਰ ਬਾਕੀ ਦੀਆਂ ਜਥਬੰਦੀਆਂ ਨਾਲ ਗੱਲਬਾਤ ਤੋਂ ਬਾਅਦ ਹੀ ਅਸਲ ਫੈਸਲਾ ਲਿਆ ਜਾਵੇਗਾ।