ਚੰਡੀਗੜ੍ਹ, 10 ਜਨਵਰੀ 2025 – ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਮੌਕੇ ਕਮੇਟੀ ਨੇ ਪਾਰਟੀ ਪ੍ਰਧਾਨ ਵਜ਼ੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਉਤੇ ਚਰਚਾ ਵੀ ਕੀਤੀ ਗਈ।
ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ, ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਚੁੱਕੇ ਸਨ ਅਤੇ ਬੀਤੀ 14 ਦਸੰਬਰ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਸੀ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਹੁਣ 42 ਦਿਨਾਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਹੁਕਮਾਂ ‘ਤੇ ਮੀਟਿੰਗ ਬੁਲਾ ਕਾਰਵਾਈ ਕੀਤੀ। ਇਸ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ।