ਬੰਦੀ ਸਿੰਘਾਂ ਲਈ 8 ਸਾਲ ਭੁੱਖ ਹੜਤਾਲ ਕਰਨ ਵਾਲੇ ਬਾਬੂ ਸੂਰਤ ਸਿੰਘ ਖਾਲਸਾ ਨਹੀਂ ਰਹੇ

ਲੁਧਿਆਣਾ, 15 ਜਨਵਰੀ 2025: ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਰੀ ਅਨੁਸਾਰ ਉਨ੍ਹਾਂ ਦਾ ਦੇਹਾਂਤ ਅਮਰੀਕਾ ਵਿਚ ਹੋਇਆ ਹੈ ਅਤੇ ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਲੰਮੀ ਲੜਾਈ ਲੜੀ ਸੀ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ 2023 ਵਿਚ ਖ਼ਤਮ ਕੀਤੀ।

ਦੱਸ ਦਈਏ ਕਿ ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਇੱਕ ਨੱਕ ਰਾਹੀਂ ਹੀ ਭੋਜਨ ਦਿੱਤਾ ਗਿਆ ਜਿਵੇਂ ਮਣੀਪੁਰ ਦੀ ਇਰੋਮ ਸ਼ਰਮੀਲਾ ਨੂੰ ਦਿੱਤਾ ਜਾਂਦਾ ਸੀ। ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ ਜੋ ਆਪਣੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਨ।

ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ, ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੱਲੇਵਾਲ ਦੀ ਸਿਹਤ ਹੋਰ ਵਿਗੜੀ, ਪਾਣੀ ਪੀਣ ‘ਤੇ ਵੀ ਆ ਰਹੀਆਂ ਉਲਟੀਆਂ, ਅੱਜ 111 ਹੋਰ ਕਿਸਾਨ ਮਰਨ ਵਰਤ ‘ਤੇ ਬੈਠਣਗੇ, ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਜੌਰੀ ਵਿੱਚ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ਧਮਾਕਾ, 6 ਜਵਾਨ ਜ਼ਖਮੀ