“ਮੈਂ ਤੇਰਾ ਬੰਦਾ ” ਨਾਟਕ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਸਾਡੇ ਲਈ ਬਣਦੀ ਹੈ ਪ੍ਰੇਰਣਾ ਸਰੋਤ – ਗੁਰਮੀਤ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2025 – ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਮੇਲਾ ਮਾਘੀ 2025 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਕਲਰਚਰ ਤੇ ਹੈਰੀਟੇਜ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਦੂਸਰੇ ਦਿਨ ਕਰਵਾਇਆ ਗਿਆ ਨਾਟਕ “ਮੈਂ ਤੇਰਾ ਬੰਦਾ ” ਨਾਟਕ ਯਾਦਗਾਰੀ ਹੋ ਨਿਬੜਿਆ ਅਤੇ ਸੰਗਤਾਂ ਨੇ ਇਸ ਪ੍ਰੇਰਣਾ ਸਰੋਤ ਨਾਟਕ ਦੀ ਬਹੁਤ ਪ੍ਰਸੰਸਾ ਕੀਤੀ।

ਇਸ ਨਾਟਕ ਦੀ ਪ੍ਰਧਾਨਗੀ ਕਰਦਿਆਂ ਸ.: ਗੁਰਮੀਤ ਸਿੰਘ ਖੁੱਡੀਆ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਇਹ ਨਾਟਕ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਅੱਗੇ ਕਿਹਾ ਕਿ ਬੰਦਾ ਸਿੰਘ ਬਹਾਦਰ ਦੇ ਜੀਵਨ ਦੇ ਆਧਾਰ ਤੇ ਪੇਸ਼ ਕੀਤਾ ਗਿਆ ਨਾਟਕ ਸਾਡੇ ਗੌਰਵਸ਼ਾਲੀ ਇਤਿਹਾਸ ਨੂੰ ਦਰਸਾਉਂਦਾ ਹੈ ਅਤੇ ਜਿਹੜੀਆਂ ਕੌਮਾਂ ਆਪਣੇ ਗੋਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਕਦੇ ਵੀ ਤਰੱਕੀਆਂ ਨਹੀਂ ਕਰ ਸਕਦੀਆਂ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਗਤ ਨੂੰ ਜੀ ਆਇਆ ਨੂੰ ਆਖਦਿਆਂ ਕਿਹਾ ਕਿ ਅਤੇ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਸਾਰੇ ਕਲਾਕਾਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਤੇ ਵੱਖ-ਵੱਖ ਖੇਤਰਾਂ ਵਿੱਚ ਸਮਾਜ ਭਲਾਈ ਦੇ ਕੰਮ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ, ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀਮਤੀ ਨਿਸ਼ਠਾ ਤ੍ਰਿਪਾਠੀ ਹਸਪਤਾਲ ਭਲਾਈ ਸੰਸਥਾ, ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ.ਗੁਰਦੀਪ ਸਿੰਘ ਮਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ,ਸ੍ਰੀਮਤੀ ਸ਼ਾਇਰੀ ਮਲਹੋਤਰਾ ਸਹਾਇਕ ਕਮਿਸ਼ਨਰ ,ਡਾ. ਨਰੇਸ਼ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ