ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ

  • ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਇਹਨਾਂ ਦੀ ਹਮਾਇਤ ਕਰਨ ਵਾਲਿਆਂ ਖਿਲਾਫ ਐਨ ਆਈ ਏ ਦੀ ਦੁਰਵਰਤੋਂ ਖਿਲਾਫ ਰੋਸ ਪ੍ਰਗਟਾਇਆ
  • ਮੁੱਖ ਮੰਤਰੀ ਦੇ ਅਮਿਤ ਸ਼ਾਹ ਦੇ ਇਸ਼ਾਰਿਆਂ ’ਤੇ ਚੱਲਣ ਕਾਰਨ ਇਹ ਸਭ ਕੁਝ ਵਾਪਰਿਆ : ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 21 ਜਨਵਰੀ 2021 – ਯੂਥ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੀ ਸ਼ਾਂਤੀਪੂਰਨ ਤਰੀਕੇ ਨਾਲ ਰੋਸ ਪ੍ਰਗਟਾਅ ਰਹੇ ਕਿਸਾਨਾਂ ਤੇ ਕਿਸਾਨਾਂ ਦੀ ਹਮਾਇਤ ਵਿਚ ਨਿਤਰਣ ਵਾਲਿਆਂ ਖਿਲਾਫ ਘੋਰ ਦੁਰਵਰਤੋਂ ਕਰਨ ਵਿਰੁੱਧ ਰੋਸ ਪ੍ਰਗਟ ਕੀਤਾ।

ਬਠਿੰਡਾ ਵਿਚ ਇਸ ਰੋਸ ਮੁਜ਼ਾਹਰੇ ਦੀ ਅਗਵਾਈ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪ੍ਰਘਾਨ ਮੰਤਰੀ ਤੇ ਗ੍ਰਹਿ ਮੰਤਰੀ ਦੋਵਾਂ ਨੂੰ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜਦੋਂ ਵੀ ਦਮਨਕਾਰੀ ਨੀਤੀਆਂ ਅਪਣਾਈਆਂ ਗਈਆਂ ਤਾਂ ਪੰਜਾਬੀਆਂ ਨੇ ਇਹਨਾਂ ਦਾ ਡੱਟ ਕੇ ਵਿਰੋਧ ਕੀਤਾ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜਿੰਨਾ ਇਸ ਸ਼ਾਂਤੀਪੂਰਨ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ, ਉੱਨਾ ਹੀ ਪੰਜਾਬੀ ਦਮਨ ਦਾ ਮੁਕਾਬਲਾ ਕਰਨ ਲਈ ਖੜ੍ਹੇ ਹੋ ਜਾਣਗੇ।

ਪਰਮਬੰਸ ਸਿੰਘ ਰੋਮਾਣਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੁੰ ਐਨ ਆਈ ਏ ਵੱਲੋਂ ਨੋਟਿਸ ਭੇਜੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤ। ਉਹਨਾਂ ਕਿਹਾ ਕਿ ਭਾਵੇਂ ਕੋਈ ਟਰਾਂਸਪੋਰਟ, ਲੰਗਰ ਜਾਂ ਫਿਰ ਵਿੱਤੀ ਤੌਰ ’ਤੇ ਮਦਦ ਕਰ ਰਿਹਾ ਸੀ, ਹਰ ਕਿਸੇ ਨੂੰ ਨਿਸ਼ਾਨਾ ਬਣਾਇਆ ਗਿਆ। ਉਹਨਾਂ ਕਿਹਾ ਕਿ ਇਹ ਐਨ ਆਈ ਏ ਦੇ ਉਦੇਸ਼ਾਂ ਦੇ ਖਿਲਾਫ ਹੈ ਕਿਉਂਕਿ ਇਹ ਏਜੰਸੀ ਤਾਂ ਅਤਿਵਾਦੀਆਂ ਦੇ ਸੰਪਰਕਾਂ ਦੀ ਜਾਂਚ ਲਈ ਬਣਾਈ ਗਈ ਸੀ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਵਾਪਰ ਰਿਹਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਇਸ਼ਾਰਿਆਂ ਮੁਤਾਬਕ ਚਲ ਰਹੇ ਹਨ ਬਲਕਿ ਸਿੱਧੇ ਤੌਰ ’ਤੇ ਗ੍ਰਹਿ ਮੰਤਰੀ ਦੇ ਹੁਕਮ ਵੀ ਵਜਾ ਰਹੇ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਪੁਲਿਸ ਨੇ ਕਿਸਾਨ ਅੰਦੋਲਨ ’ਤੇ ਐਂਥਮ ਲਿਖਣ ਵਾਲੇ ਸ਼੍ਰੀ ਬਰਾੜ ਨੂੰ ਨਿਸ਼ਾਨਾ ਬਣਾਇਆ ਜਦਕਿ ਉਹਨਾਂ ਗਾਇਕਾਂ ਨੁੰ ਨਹੀਂ ਛੇੜਿਆ ਜਿਹਨਾਂ ਖਿਲਾਫ ਐਨਫੋਰਸਮੈਂਟ ਡਾਇਰੈਕਟੋਰਟ ਨੇ ਨੋਟਿਸ ਵੀ ਜਾਰ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਕੂਲ ਤੇ ਕਾਲਜ ਵੀ ਇਸ ਮਕਸਦ ਨਾਲ ਖੋਲ੍ਹੇ ਜਾ ਰਹੇ ਹਨ ਕਿ ਕਿਸਾਨ ਅੰਦੋਲਨ ਕਮਜ਼ੋਰ ਕੀਤਾ ਜਾ ਸਕੇ ਕਿਉਂਕਿ ਅਜਿਹੇ ਕਦਮ ਨਾਲ ਕਿਸਾਨਾਂ ਨੂੰ ਸੂਬੇ ਵਿਚ ਵਾਪਸ ਆਪਣੇ ਘਰਾਂ ਨੂੰ ਪਰਤਣਾ ਪਵੇਗਾ।

ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿਚ ਹਊਮੈ ਤੇ ਹੰਕਾਰ ਦੀ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਤਿੰਨ ਵਿਵਾਗ੍ਰਸਤ ਖੇਤੀ ਕਾਨੂੰਨ ਫੌਰੀ ਤੌਰ ’ਤੇ ਖਾਰਜ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਨੂੰ ਮੁਅੱਤਲ ਕਰਨ ਦੀ ਗੱਲ ਕਰ ਕੇ ਇਹ ਮੰਨ ਲਿਆ ਹੈ ਕਿ ਇਹ ਕਾਨੂੰਨ ਗਲਤ ਹਨ। ਉਹਨਾਂ ਕਿਹਾ ਕਿ ਹੁਣ ਇਸਨੂੰਹੋਰ ਲੰਬਾ ਸਮਾਂ ਝੂਠੇ ਮਾਣ ਲਈ ਨਹੀਂ ਡਟਣਾ ਚਾਹੀਦਾ ਬਲਕਿ ਤੁਰੰਤ ਤਿੰਨੋਂ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ ਜਾਂ ਫਿਰ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਰਲ ਕੇ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਡੀਮ ਡੇਟ ਤੋਂ ਮਿਲੀ ਤਰੱਕੀ

ਦੇਸ਼ ਨੂੰ ਕੋਰੋਨਾ ਟੀਕਾ ਦੇਣ ਵਾਲੇ ਸੀਰਮ ਇੰਸਟੀਚਿਊਟ ‘ਚ ਲੱਗੀ ਅੱਗ