ਦੇਸ਼ ਨੂੰ ਕੋਰੋਨਾ ਟੀਕਾ ਦੇਣ ਵਾਲੇ ਸੀਰਮ ਇੰਸਟੀਚਿਊਟ ‘ਚ ਲੱਗੀ ਅੱਗ

ਪੁਣੇ, 21 ਜਨਵਰੀ 2021 – ਮਹਾਰਾਸ਼ਟਰ ਦੇ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਟਰਮੀਨਲ 1 ਗੇਟ ’ਤੇ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਕਿਸ ਤਰ੍ਹਾਂ ਲੱਗੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦਾ ਕੰਮ ਜਾਰੀ ਹੈ॥

ਅੱਗ ਵਿੱਚ ਕਿੰਨਾ ਨੁਕਸਾਨ ਹੋਇਆ ਹੈ, ਅਜੇ ਇਸ ਬਾਰੇ ਵੀ ਅਜੇ ਕੋਈ ਜਾਣਕਾਰੀ ਨਹੀਂ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਹੀ ਕੋਰੋਨਾ ਵੈਕਸੀਨ ਕੋਵਿਡਸ਼ੀਲਡ ਬਣਾ ਰਹੀ ਹੈ ਅਤੇ ਜਿਸ ਦੀ ਸਪਲਾਈ ਦੇਸ਼ ਸਮੇਤ ਹੋਰ ਦੇਸ਼ਾਂ ਵਿੱਚ ਵੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸੀਰਮ ਇੰਸਟੀਚਿਊਟ ਆਫ ਇੰਡੀਆ ਵਿਖੇ ਉਹ ਖੇਤਰ ਜਿੱਥੇ ਕੋਰੋਨਾ ਟੀਕਾ ਤਿਆਰ ਕੀਤਾ ਜਾ ਰਿਹਾ ਹੈ, ਪੂਰੀ ਤਰ੍ਹਾਂ ਸੁਰੱਖਿਅਤ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ

ਪੜ੍ਹੋ ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਸਾਨਾਂ ਨੂੰ ਸਮਝਾਈ ਕਿਹੜੀ ਗੱਲ….