ਜਲੰਧਰ, 19 ਜਨਵਰੀ 2025: ਪੰਜਾਬ ਵਿਚ ਪੁਲਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਚ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰ ਦਿੱਤਾ ਗਿਆ। ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ ਦੌਰਾਨ ਗੈਂਗਸਟਰ ਜ਼ਖ਼ਮੀ ਹੋਇਆ ਹੈ। ਉਕਤ ਗੈਂਗਸਟਰ ਗੌਂਡਰ ਗੈਂਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਪੁਲਸ ਨੇ 4 ਪਿਸਤੌਲਾਂ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤੇ ਜਬਰਨ ਵਸੂਲੀ ਦੇ ਮਾਮਲੇ ਦਰਜ ਹਨ। ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਹਥਿਆਰ ਸਪਲਾਈ ਕਰਦਾ ਸੀ। ਦੋਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਕਤ ਮੁਠਭੇੜ ਰਿਕਵਰੀ ਆਪਰੇਸ਼ਨ ਦੌਰਾਨ ਹੋਈ।

