ਅੰਮ੍ਰਿਤਸਰ, 23 ਜਨਵਰੀ 2025 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਥੇਦਾਰਾਂ ਦੀ ਇਹ ਪਹਿਲੀ ਮੀਟਿੰਗ ਹੋਵੇਗੀ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)