- ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ ‘ਆਪ’ ਨੂੰ ਰੋਕਣਾ ਚਾਹੁੰਦੇ ਹਨ – ਚੀਮਾ
ਚੰਡੀਗੜ੍ਹ, 30 ਜਨਵਰੀ 2025 – ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।
ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।
ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ। ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਡਰੀ ਰੋਹੀਆਂ ਹਨ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵੀ ਇਕੱਠੇ ਲੜ ਰਹੇ ਹਨ ਪਰ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)