- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦਾ ਦਿੱਤਾ ਜਾਵੇਗਾ ਬਦਲਾਅ : ਜਰਨੈਲ ਸਿੰਘ/ਭਗਵੰਤ ਮਾਨ
ਚੰਡੀਗੜ੍ਹ, 24 ਜਨਵਰੀ 2021 – ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 17 ਥਾਵਾਂ ਉੱਤੇ 189 ਉਮੀਦਵਾਰਾਂ ਦੀਆਂ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 17 ਥਾਵਾਂ ਤੋਂ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਬਰਨਾਲਾ, ਭਾਈਰੂਪਾ, ਭਵਾਨੀਗੜ੍ਹ, ਬੁਢਲਾਡਾ, ਦੀਨਾ ਨਗਰ, ਫਤਿਹਗੜ੍ਹ ਚੂੜੀਆਂ, ਫਾਜ਼ਿਲਕਾ, ਗੁਰੂ ਹਰਸਹਾਏ, ਮਲੇਰਕੋਟਲਾ, ਮਲੌਟ, ਮਾਨਸਾ, ਮਹਿਰਾਜ, ਮੋਰਿੰਡਾ, ਮੁਕਤਸਰ, ਪਠਾਨਕੋਟ, ਸੰਗਤ ਅਤੇ ਸੁਜਾਨਪੁਰ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਇਸ ਵਾਰ ਲੋਕਾਂ ਨੂੰ ਬਦਲਾਅ ਦਿੱਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹੇ ਲਿਖੇ ਅਤੇ ਇਮਾਨਦਾਰ ਉਮੀਦਵਾਰਾਂ ਦੀ ਚੋਣ ਕਰਨ ਜੋ ਉਨ੍ਹਾਂ ਦੇ ਕੰਮ ਕਰਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਦਾ ਕੰਮ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰਨ ਲਈ ਕੰਮ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਸਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇ। ਆਪ’ ਆਗੂਆਂ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਵਿਧਾਨ ਰਾਹੀਂ ਮਿਲੇ ਵੋਟ ਦੇ ਅਧਿਕਾਰ ਨੂੰ ਵਰਤਦੇ ਹੋਏ, ਸਹੀ ਤੇ ਯੋਗ ਉਮੀਦਵਾਰ ਦੀ ਚੋਣ ਕਰਨ।