ਮੋਹਾਲੀ, 6 ਫਰਵਰੀ 2025 – ਪੰਜਾਬ ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਵੱਲੋਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੀਖਿਆ 7 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ 13 ਮਾਰਚ ਤੱਕ ਜਾਰੀ ਰਹੇਗੀ।
ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਡੇਟਸ਼ੀਟ ਅਨੁਸਾਰ 7 ਮਾਰਚ ਨੂੰ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ। 10 ਮਾਰਚ ਨੂੰ ਗਣਿਤ, 11 ਮਾਰਚ ਨੂੰ ਪੰਜਾਬੀ, 12 ਮਾਰਚ ਨੂੰ ਹਿੰਦੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ।
ਇਸ ਤੋਂ ਇਲਾਵਾ 13 ਮਾਰਚ ਨੂੰ ਵਾਤਾਵਰਣ ਵਿਗਿਆਨ ਦੀ ਪ੍ਰੀਖਿਆ ਲਈ ਜਾਵੇਗੀ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)