ਚੰਡੀਗੜ੍ਹ: 10 ਫਰਵਰੀ ,2025 – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਬੁਲਾਈ ਗਈ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਣ ਲੱਗ ਪਏ ਹਨ। ਕੇਜਰੀਵਾਲ ਵੱਲੋਂ ਦਿੱਲੀ ਵਿੱਚ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਅਚਾਨਕ ਬੁਲਾਈ ਗਈ ਮੀਟਿੰਗ ਇਸੇ ਯੋਜਨਾ ਤਹਿਤ ਬੁਲਾਈ ਗਈ ਹੈ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਭ੍ਰਿਸ਼ਟਾਚਾਰੀ ਚਿਹਰਿਆਂ ਨੂੰ ਸੱਤਾ ਤੋਂ ਬਾਹਰ ਕਰਕੇ ਢੁਕਵਾਂ ਜਵਾਬ ਦਿੱਤਾ ਹੈ। ਸੱਤਾ ਤੋਂ ਲਾਂਬੇ ਹੋਣ ਤੋਂ ਬਾਅਦ ਬੁਰੀ ਤਰ੍ਹਾਂ ਬੋਖਲਾਏ ਕੇਜਰੀਵਾਲ ਹੁਣ ਪੰਜਾਬ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖਣ ਲੱਗ ਪਏ ਹਨ। ਕਿਉਂਕਿ ਕੇਜਰੀਵਾਲ ਜਾਣਦੇ ਹਨ ਕਿ ਪੰਜਾਬ ਵਿੱਚ ਰਾਜ ਸਭਾ ਚੋਣਾਂ 2028 ਵਿੱਚ ਅਤੇ ਦਿੱਲੀ ਵਿੱਚ 2030 ਵਿੱਚ ਹੋਣਗੀਆਂ। ਗਰੇਵਾਲ ਨੇ ਦਿੱਲੀ ਮੀਟਿੰਗ ‘ਤੇ ਆਪਣੀ ਰਾਏ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਵਿਧਾਇਕਾਂ ਤੋਂ ਭਗਵੰਤ ਮਾਨ ਵਿਰੁੱਧ ਅਵਿਸ਼ਵਾਸ ਮਤਾ ਪਾਸ ਕਰਵਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਸਕਦੇ ਹਨ ਅਤੇ ਅਤੇ ਪੰਜਾਬ ਦੇ 92 ਵਿਧਾਇਕਾਂ ਵਿੱਚੋਂ ਕਿਸੇ ਇੱਕ ਦੀ ਕੁਰਬਾਨੀ ਦੇ ਕੇ ਉਸਦਾ ਅਸਤੀਫਾ ਲੈ ਸਕਦੇ ਹਨ। ਜਿਸ ਤੋਂ ਬਾਅਦ ਉਹ ਉਸ ਵਿਧਾਨ ਸਭਾ ਸੀਟ ‘ਤੇ ਉਪ ਚੋਣ ਕਰਵਾ ਕੇ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਆਪਣਾ ਸਪਨਾ ਪੂਰਾ ਕਰਨਾ ਚਾਹੁੰਦੇ ਹਨ। ਕੇਜਰੀਵਾਲ ਆਪਣੇ ਵਿਧਾਇਕਾਂ ਨੂੰ ਇਹ ਕਹਿਣ ਲਈ ਮਜਬੂਰ ਕਰ ਰਹੇ ਹਨ ਕਿ ਕੇਜਰੀਵਾਲ ਇੱਕ ‘ਚੰਗਾ ਆਦਮੀ’ ਹੈ ਅਤੇ ਉਸਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ!
ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਹਨ ਅਤੇ ਦਿੱਲੀ ਦੀ ਹਾਲਤ ਦੇਖ ਕੇ ਹੁਣ ਉਹ 2027 ਦੀਆਂ ਚੋਣਾਂ ਵਿੱਚ ਝੂਠ ਦੀਆਂ ਬੈਸਾਖੀਆਂ ਦੇ ਸਹਾਰੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਅਤੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਚਾਈ ਦਾ ਆਈਨਾ ਦਿਖਾ ਦਿੱਤਾ ਹੈ। ਕਿਉਂਕਿ ਜਨਤਾ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਨਸ਼ਿਆਂ ਦੀ ਵਰਤੋਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਦਤਰ ਬਣਾ ਦਿੱਤਾ ਹੈ। ਹੁਣ ਪੰਜਾਬ ਦੇ ਲੋਕ ਉਨ੍ਹਾਂ ਨੂੰ ਦਿੱਲੀ ਵਾਂਗ ਸਬਕ ਸਿਖਾਉਣਗੇ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)