ਨਵੀਂ ਦਿੱਲੀ, 27 ਜਨਵਰੀ 2021 – ਬੀਤੇ ਦਿਨ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦਿੱਲੀ ਪੁਲਿਸ ਵਲੋਂ 200 ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਜਿਸਦੀ ਜਾਣਕਾਰੀ ਦਿੱਲੀ ਪੁਲਿਸ ਦੁਆਰਾ ਦਿੱਤੀ ਗਈ ਹੈ| ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਾਰਵਾਈ ਕਰਕੇ ਗਿਰਫਤਾਰੀਆਂ ਵੀ ਕੀਤੀਆਂ ਜਾਣਗੀਆਂ।
ਇਸ ਸਬੰਧ ਵਿਚ ਦਿੱਲੀ ਪੁਲਿਸ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰ ਰਹੀ ਹੈ, ਜਿਸ ‘ਚ ਉਹ ਗਿਰਫ਼ਤਾਰ ਕੀਤੇ ਨੌਜਵਾਨਾਂ ਤੇ ਹੋਰ ਜਾਣਕਾਰੀ ਸਾਂਝੀ ਕਰਨਗੇ ਸਕਦੇ ਨੇ। ਇਸ ਤੋਂ ਪਹਿਲਾਂ ਪੁਲਿਸ 22 ਲੋਕਾਂ ਖਿਲਾਫ ਐੱਫ.ਆਈ.ਆਰ ਦਰਜ ਕਰ ਚੁੱਕੀ ਹੈ।