ਕੈਬਿਨੇਟ ਮੰਤਰੀ ਹਰਭਜਨ ਈਟੀਓ ਦੀ ਹਾਜ਼ਰੀ ਵਿੱਚ ਸੈਂਕੜੇ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ

  • ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਹੋ ਰਹੇ ਹਨ ਸ਼ਾਮਲ

ਅੰਮ੍ਰਿਤਸਰ 23 ਫਰਵਰੀ 2025 – ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ ਅਤੇ ਪੰਜਾਬ ਨੂੰ ਲੁੱਟਿਆ ਹੈ ਜਦਕਿ ਆਪ ਪਾਰਟੀ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਬਸ ਸਹੂਲਤ ਅਤੇ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

ਇੰਨਾਂ ਸਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀਂ.ਓ ਨੇ ਵੱਡੀ ਗਿਣਤੀ ਵਿੱਚ ਪਿੰਡ ਅਕਾਲਗੜ੍ਹ ਢਪੱਈਆਂ ਚ ਅਕਾਲੀ ਦਲ ਦੀ ਸਮੂਹ ਪੰਚਾਇਤ ਅਤੇ ਅਕਾਲੀ ਦਲ ਦੇ ਲੋਕਾਂ ਨੁੰ ਆਪ ਵਿਚ ਸ਼ਾਮਲ ਕਰਦੇ ਸਮੇਂ ਕੀਤਾ। ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨ, ਜਿਵੇ ਕਿ 600 ਯੂਨਿਅ ਬਿਜਲੀ ਮੁਫਤ, ਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਅਕਾਲਗੜ੍ਹ ਢਪੱਈਆਂ ਤੋਂ ਸਰਪੰਚ ਸ ਜਸਬੀਰ ਸਿੰਘ ਸਾਬਕਾ ਸਰਪੰਚ ਸੁਰਜੀਤ ਸਿੰਘ ਸਮੇਤ ਮੈਂਬਰ ਪੰਚਾਇਤ ਸ ਕੇਹਰ ਸਿੰਘ, ਸ ਸੁਖਦੇਵ ਸਿੰਘ, ਸ ਕੁਲਦੀਪ ਸਿੰਘ , ਸ਼੍ਰੀਮਤੀ ਸੁਖਵਿੰਦਰ ਕੌਰ, ਸ ਜਗਦੀਪ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਦਾ ਪਰਟੀ ਵਿੱਚ ਪੂਰਾ ਮਾਣ ਸਨਮਾਨ ਹੋਵੇਗਾ।ਉਣਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ