- ਪੰਜਾਬ ਵਿੱਚ ‘ਆਪ’ ਵਲੰਟੀਅਰ ਬਣੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ
- ਦਿੱਤੀਆਂ ਜਾਣਗੀਆਂ ਅਹਿਮ ਜ਼ਿੰਮੇਵਾਰੀਆਂ
ਚੰਡੀਗੜ੍ਹ, 25 ਫਰਵਰੀ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਏਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਸਮਰਪਿਤ ਪਾਰਟੀ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਕਰਨ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।





