ਚੰਡੀਗੜ੍ਹ, 25 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਿਲੀ ਆਪਣੇ ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਉਹਨਾਂ ਦੇ ਨਾਲ ਦਿਬਲਾਗ ਸਿੰਘ ਦੇਸਲ ਇੰਚਾਰਜ ਭਾਜਪਾ ਐਸ ਸੀ ਵਿੰਗ, ਗੁਰਮੇਜ ਸਿੰਘ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਯੂਥ ਇੰਚਾਰਜ, ਬਚਿੱਤਰ ਸਿੰਘ ਹੋਠੀ ਤਲਵੰਡੀ ਚੌਧਰੀ, ਪ੍ਰਕਾਸ਼ ਸਿੰਘ ਮਾਗਾ, ਤੀਰਥ ਸਿੰਘ ਸੁਲਤਾਨਪੁਰ ਲੋਧੀ, ਗੁਰਪ੍ਰੀਤ ਸਿੰਘ ਗੋਪੀ ਅਤੇ ਹਰਬਖਸ਼ ਸਿੰਘ ਸਮੇਤ ਹੋਰ ਸਾਥੀ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਉਹਨਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਰਮਜੀਤ ਸਿੰਘ ਪਿਛਲੇ 14 ਸਾਲਾਂ ਤੋਂ ਸਮਾਜ ਦੇ ਗਰੀਬ ਤੇ ਕਮਜ਼ੋਰ ਲੋਕਾਂ ਦੀ ਬੇਹਤਰੀ ਵਾਸਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਤੇ ਖੁਦ ਨਸ਼ਾ ਛੁਡਾਊ ਕੇਂਦਰ ਵੀ ਚਲਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਐਨ ਕੇ ਸ਼ਰਮਾ, ਦਰਬਾਰਾ ਸਿੰਘ ਗੁਰੂ, ਗੁਰਤੇਜ ਸਿੰਘ ਘੁੜਿਆਣਾ, ਸਤਿੰਦਰ ਸਿੰਘ ਗਿੱਲ ਤੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੀ ਹਾਜ਼ਰ ਸਨ।
