ਚੰਡੀਗੜ੍ਹ, 27 ਫਰਵਰੀ 2025 – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।
ਪੰਜਾਬ ਸਰਕਾਰ ਵੱਲੋਂ ਵਾਰ ਆਨ ਡਰੱਗਜ਼ ਤਹਿਤ ਇਹ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ। ਪਿੰਡ ਪੱਧਰ ‘ਤੇ ਲੋਕਾਂ ਵਿਚਕਾਰ ਜਾਇਆ ਜਾਵੇਗਾ। ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਦਾ ਸਿਲਸਿਲਾ ਜਾਰੀ ਰਹੇਗਾ।

