CBSE ਦੇ ਫੈਸਲੇ ‘ਤੇ ਭਖੀ ਸਿਆਸਤ, ਪੰਜਾਬੀ ਮਾਂ ਬੋਲੀ ’ਤੇ ਗੁਰੂ ਰੰਧਾਵਾ ਨੇ ਵੀ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 27 ਫਰਵਰੀ 2025 – ਪੰਜਾਬ ਵਿੱਚ ਇਸ ਸਮੇਂ ਸੀ. ਬੀ. ਐੱਸ. ਈ. ਦੇ ਹੁਕਮਾਂ ਤੋਂ ਬਾਅਦ ਪੰਜਾਬੀ ਨੂੰ ਲੈ ਕੇ ਸਿਆਸਤ ਭੱਖੀ ਪਈ ਹੈ। ਉਥੇ ਹੀ ਇਸ ‘ਤੇ ਕਈ ਕਲਾਕਾਰਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ। ਇਸ ਮੁੱਦੇ ‘ਤੇ ਪੰਜਾਬੀ ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ। ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੰਜਾਬੀ ਭਾਸ਼ਾ ਬਾਰੇ ਇੱਕ ਵੱਡਾ ਬਿਆਨ ਪੋਸਟ ਕੀਤਾ ਹੈ।

ਗੁਰੂ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਪੜ੍ਹ ਰਹੇ ਹਰ ਵਿਦਿਆਰਥੀ ਲਈ ਪੰਜਾਬੀ ਭਾਸ਼ਾ ਲਾਜ਼ਮੀ ਹੋਣੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਬੋਰਡ ਵਿੱਚ ਪੜ੍ਹਦਾ ਹੋਵੇ। ਗੁਰੂ ਰੰਧਾਵਾ ਨੇ ਆਪਣੀ ਮਾਂ-ਬੋਲੀ ‘ਤੇ ਮਾਣ ਪ੍ਰਗਟ ਕਰਦੇ ਹੋਏ, ਕਿਹਾ, “ਇਹ ਸਾਡਾ ਮਾਣ ਅਤੇ ਪਛਾਣ ਹੈ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਪੰਜਾਬੀ ਸਾਡੀ ਸੰਸਕ੍ਰਿਤੀ ਅਤੇ ਜੜ੍ਹਾਂ ਹਨ। ਮੇਰਾ ਪੂਰਾ ਵਜੂਦ ਮੇਰੀ ਭਾਸ਼ਾ ਅਤੇ ਪੰਜਾਬੀ ਗੀਤਾਂ ਕਰਕੇ ਹੈ।” ਉਨ੍ਹਾਂ ਨੇ ਆਪਣੇ ਆਪ ਨੂੰ “ਹਮੇਸ਼ਾ ਇੱਕ ਮਾਣਮੱਤਾ ਪੇਂਡੂ, ਮਾਣਮੱਤਾ ਪੰਜਾਬੀ ਅਤੇ ਮਾਣਮੱਤਾ ਭਾਰਤੀ” ਦੱਸਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਭਰਮ ਫੈਲਾਉਣ ਦਾ ਦੋਸ਼ ਲਗਾਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀ. ਬੀ. ਐੱਸ. ਈ. ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਵੈੱਬਸਾਈਟ ‘ਤੇ ਦਿੱਤੀ ਗਈ ਸੂਚੀ ਸਿਰਫ ਸੰਕੇਤਕ ਹੈ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਸ਼ਾਮਲ ਕੀਤੀ ਜਾਵੇਗੀ ਅਤੇ ਸਾਰੇ ਮੌਜੂਦਾ ਵਿਸ਼ੇ ਦੋ-ਬੋਰਡ ਪ੍ਰੀਖਿਆ ਪ੍ਰਣਾਲੀ ਵਿੱਚ ਜਾਰੀ ਰਹਿਣਗੇ।

ਜਾਣੋ ਕੀ ਹੈ ਪੂਰਾ ਮਾਮਲਾ ?
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਜਮਾਤ ਲਈ ਇੱਕ ਨਵਾਂ ਪੈਟਰਨ ਤਿਆਰ ਕੀਤਾ ਹੈ। ਇਸ ਵਿੱਚ ਪੰਜਾਬੀ ਵਿਸ਼ੇ ਦੇ ਮੁੱਦੇ ‘ਤੇ ਸਿਆਸਤ ਗਰਮਾ ਗਈ ਹੈ। ‘ਆਪ’ ਨੇ ਕੇਂਦਰ ਸਰਕਾਰ ‘ਤੇ ਪੰਜਾਬੀ ਹਟਾਉਣ ਦਾ ਦੋਸ਼ ਲਗਾਇਆ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਤੇ CBSE ਨੇ ਪ੍ਰੀਖਿਆ ਪੈਟਰਨ ਤੋਂ ਪੰਜਾਬੀ ਨੂੰ ਜਾਣਬੁੱਝ ਕੇ ਹਟਾਇਆ ਹੈ। ਇਹ ਪੰਜਾਬ ਲਈ ਇੱਕ ਝਟਕਾ ਹੈ। ਉਹ ਇਸ ਮਾਮਲੇ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਰਹੇ ਹਨ। ਲੋੜ ਪੈਣ ਤੇ ਦਿੱਲੀ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ। ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ CBSE ਦੇ ਨਵੇਂ ਪੈਟਰਨ ਵਿੱਚੋਂ ਪੰਜਾਬੀ ਨੂੰ ਹਟਾਉਣ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸਦਾ ਵਿਰੋਧ ਕਰੇਗਾ। CBSE ਸਕੂਲਾਂ ਵਿੱਚ ਵੀ ਪੰਜਾਬੀ ਵਿਸ਼ਾ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਵੇਰਵਾ

ਮਹਾਂ ਸ਼ਿਵਰਾਤਰੀ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਚੀਨ ਸ਼ਿਵ ਮੰਦਿਰ ਕੀਰਤਪੁਰ ਸਾਹਿਬ ਵਿਖੇ ਹੋਏ ਨਤਮਸਤਕ