ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਮਾਰਚ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵੱਖ—ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿਚ ਬਜ਼ੁਰਗ, ਦਿਵਿਆਂਗ, ਵਿਧਵਾ ਅਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨ ਫੰਡ ਵਿਚ ਬਕਾਇਆ ਰਾਸ਼ੀ ਤਹਿ ਸਮਾਂ ਸੀਮਾਂ ਅਨੁਸਾਰ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇ। ਪੈਨਸ਼ਨ ਅਦਾ ਕਰਨ ਵਿਚ ਹੋਣ ਵਾਲੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨਿਰਧਾਰਿਤ ਸਮਾਂ ਸੀਮਾਂ ਅੰਦਰ ਅਦਾ ਕਰਨੀ ਯਕੀਨੀ ਬਣਾਈ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ: ਛੁੱਟੀ ਮਨਜ਼ੂਰ; ਸੈਸ਼ਨ ਵਿੱਚ ਨਹੀਂ ਹੋ ਸਕਣਗੇ ਸ਼ਾਮਲ

ਦੁਨੀਆ ਦੇ ਚੋਟੀ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 13 ਭਾਰਤ ਦੇ, ਪੰਜਾਬ ਦਾ ਇਹ ਸ਼ਹਿਰ ਤੀਜੇ ਨੰਬਰ ’ਤੇ